ਅੰਮ੍ਰਿਤਸਰ ‘ਚ ਹੋਏ ਧਮਾਕੇ ਬਾਰੇ ਅਕਾਲੀ ਦਲ ਦਾ ਵੱਡਾ ਬਿਆਨ, ਕੀਤੀ ਨਿਆਇਕ ਜਾਂਚ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖ਼ੇਧੀ ਕੀਤੀ ਹੈ। ਪਾਰਟੀ ਨੇ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਅਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇੱਥੇ ਜਾਰੀ ਕੀਤੇ ਇਕ ਬਿਆਨ ‘ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ‘ਚ ਲੈਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ‘ਚ ਇਹ 13ਵਾਂ ਧਮਾਕਾ ਹੈ ਅਤੇ ਸੂਬੇ ‘ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ। ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਏਜੰਸੀਆਂ ਸਿੱਖਾਂ ‘ਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

2 thoughts on “ਅੰਮ੍ਰਿਤਸਰ ‘ਚ ਹੋਏ ਧਮਾਕੇ ਬਾਰੇ ਅਕਾਲੀ ਦਲ ਦਾ ਵੱਡਾ ਬਿਆਨ, ਕੀਤੀ ਨਿਆਇਕ ਜਾਂਚ ਦੀ ਮੰਗ”

  1. Pingback: โคมไฟ

  2. Pingback: DG Casino ตำนานคาสิโนสด

Comments are closed.

Scroll to Top