ਕਾਂਗਰਸ ਨੇ ਨਵਜੋਤ ਕੌਰ ਸਿੱਧੂਨੂੰ ਪਾਰਟੀ ਵਿੱਚੋਂ ਕੱਢਿਆ

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸੀ ਆਗੂ ਡਾਕਟਰ ਨਵਜੋਤ ਕੌਰ ਸਿੱਧੂ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸਾਫ਼ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ। ਉਹ ਅੱਜ ਇਥੇ ਜੰਡਿਆਲਾ ਗੁਰੂ ਵਿਖੇ ਰੱਖੀ ਇੱਕ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸਨ। ਇਸ ਦੌਰਾਨ ਉਹ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਪੁੱਜੇ ਸਨ, ਜਿੱਥੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਡਾਕਟਰ ਸਿੱਧੂ ਦੀ ਪਾਰਟੀ ਵਿੱਚ ਮੌਜੂਦਾ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਸ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਦੀ ਪੁਸ਼ਟੀ ਕੀਤੀ। ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਜਲੰਧਰ ਵਿਖੇ ਹੋਏ ਕਤਲ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਮਗਨਰੇਗਾ ਦਾ ਸਰੂਪ ਬਦਲਣ ਦੇ ਰੋਸ ਵਜੋਂ ਦੇਸ਼ ਭਰ ਵਿੱਚ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ,ਜਿਸ ਤਹਿਤ ਅੱਜ ਜੰਡਿਆਲਾ ਗੁਰੂ ਵਿੱਚ ਵੀ ਰੋਸ ਰੈਲੀ ਹੈ।

3 thoughts on “ਕਾਂਗਰਸ ਨੇ ਨਵਜੋਤ ਕੌਰ ਸਿੱਧੂਨੂੰ ਪਾਰਟੀ ਵਿੱਚੋਂ ਕੱਢਿਆ”

  1. Pingback: โรงแรมหัวหิน

  2. Pingback: หวย

  3. Pingback: https://mostbetkzskachat.com.kz/casino/

Comments are closed.

Scroll to Top