ਜਸਬੀਰ ਜੱਸੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ: ਅਕਾਲ ਤਖ਼ਤ

ਅਕਾਲ ਤਖ਼ਤ ਨੇ ਅੱਜ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਧਾਰਮਿਕ ਸਭਾ ’ਚ ਗਾਇਕ ਜਸਬੀਰ ਸਿੰਘ ਜੱਸੀ ਵੱਲੋਂ ਕੀਤੇ ਗਏ ਕੀਰਤਨ ਦੇ ਸਬੰਧ ਵਿੱਚ ਉਸ ਖ਼ਿਲਾਫ਼ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਕੋਆਰਡੀਨੇਟਰ ਜਸਕਰਨ ਸਿੰਘ ਨੇ ਕਿਹਾ ਕਿ ਜਥੇਦਾਰ ਨੇ ਸ੍ਰੀ ਜੱਸੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਧਾਰਮਿਕ ਸਿਧਾਂਤਾਂ ਅਨੁਸਾਰ ਸਿੱਖਾਂ ਵੱਲੋਂ ਕੀਤੇ ਜਾ ਰਹੇ ਕੀਰਤਨ ’ਤੇ ਜਥੇਦਾਰ ਦਾ ਬਿਆਨ ਆਮ ਟਿੱਪਣੀ ਸੀ ਅਤੇ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਸੀ। ਇਸੇ ਦੌਰਾਨ ਜਸਬੀਰ ਸਿੰਘ ਜੱਸੀ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ ਤੇ ਉਹ ਸਿੱਖੀ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਕਾਲ ਤਖ਼ਤ ਪ੍ਰਤੀ ਪੂਰਾ ਭਰੋਸਾ ਹੈ ਅਤੇ ਉਹ ਇਸ ਵੱਲੋਂ ਜਾਰੀ ਕਿਸੇ ਦੀ ਨਿਰਦੇਸ਼ ਦਾ ਪਾਲਣ ਕਰਨ ਲਈ ਤਿਆਰ ਹਨ। ਇਸ ਤੋਂ ਪਹਿਲਾਂ ਜੱਸੀ ਦੀ ਕੀਰਤਨ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਇਸ ਸਬੰਧੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਜਿੱਥੇ ਬਹੁਤ ਸਾਰੇ ਪ੍ਰਸ਼ੰਸਕਾਂ ਨੇ ਸਿੱਖ ਭਗਤੀ ਸੰਗੀਤ ਦੇ ਇੱਕ ਰੂਪ ਵਜੋਂ ਸ਼ਬਦ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ, ਉੱਥੇ ਹੀ ਕਈ ਸਿੱਖ ਧਾਰਮਿਕ ਆਗੂਆਂ ਅਤੇ ਵਿਦਵਾਨਾਂ ਨੇ ਕੀਰਤਨ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਸਿੱਖ ਸਿਧਾਂਤਾਂ ਅਤੇ ਧਾਰਮਿਕ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

2 thoughts on “ਜਸਬੀਰ ਜੱਸੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ: ਅਕਾਲ ਤਖ਼ਤ”

  1. Pingback: ขายฝาก

  2. Pingback: ตรวจสอบสลิปโอนเงิน

Comments are closed.

Scroll to Top