ਇਸ ਹਲਕੇ ਦੇ ਪਿੰਡ ਠੀਕਰੀਵਾਲਾ ਵਿੱਚ ਅੱਜ ਮੁੜ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਮਿਲੇ ਹੋਣ ਬਾਅਦ ਸੰਗਤ ਵਿੱਚ ਰੋਸ ਪੈਦਾ ਹੋ ਗਿਆ। ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਦੇ ਦੂਜੇ ਦਿਨ ਵੀ ਪਿੰਡ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ’ਚ ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਨੂੰ ਪੁਲੀਸ ਹਵਾਲੇ ਕੀਤਾ ਸੀ ਪਰ ਕੇਸ ਦਰਜ ਨਾ ਹੋਣ ਕਾਰਨ ਅੱਜ ਪਿੰਡ ਵਾਸੀਆਂ ਨੇ ਬੱਸ ਅੱਡੇ ’ਤੇ ਧਰਨਾ ਲਾ ਦਿੱਤਾ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਮੈਨੇਜਰ ਸੁਰਜੀਤ ਸਿੰਘ ਨੇ ਦੱਸਿਆ ਕਿ 19 ਜਨਵਰੀ ਨੂੰ ਪਿੰਡ ਦੀਆਂ ਗਲੀਆਂ ਵਿੱਚੋਂ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ। ਪਿੰਡ ਵਾਸੀਆਂ ਨੇ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ ਦੇਖਣ ਮਗਰੋਂ ਪਿੰਡ ਠੀਕਰਵਾਲਾ ਦੇ ਬੋਲਣ ਤੋਂ ਅਸਮਰੱਥ ਨੌਜਵਾਨ ਸਣੇ ਉਸ ਦੇ ਰਿਸ਼ਤੇਦਾਰ ਨੌਜਵਾਨ ਨੂੰ ਪੁਲੀਸ ਹਵਾਲੇ ਕੀਤਾ ਸੀ। ਇਸ ਘਟਨਾ ਦੇ 24 ਘੰਟੇ ਬੀਤਣ ਦੇ ਬਾਵਜੂਦ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਧਰਨਾ ਦਿੱਤਾ। ਇਸ ਮੌਕੇ ਪਹੁੰਚੇ ਐੱਸ ਜੀ ਪੀ ਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਅਤੇ ਬਲਵੀਰ ਸਿੰਘ ਘੁੰਨਸ ਨੇ ਘਟਨਾ ਦੀ ਨਿਖੇਧੀ ਕੀਤੀ। ਉਨ੍ਹਾਂ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆ ਕੇ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਧਰਨੇ ਵਿੱਚ ਪਹੁੰਚੇ ਬਰਨਾਲਾ ਦੇ ਡੀ ਐੱਸ ਪੀ ਸਤਵੀਰ ਨੇ ਪਿੰਡ ਵਾਸੀਆਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹਿਰਾਸਤ ਵਿੱਚ ਲਏ ਨੌਜਵਾਨਾਂ ਜਗਦੀਪ ਸਿੰਘ ਵਾਸੀ ਠੀਕਰੀਵਾਲਾ ਤੇ ਉਸ ਦੇ ਰਿਸ਼ਤੇਦਾਰ ਰਣਦੀਪ ਸਿੰਘ ਵਾਸੀ ਸੁਲਤਾਨਪੁਰ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਕੀਤੀ ਜਾ ਰਹੀ ਹੈ।
2 thoughts on “ਠੀਕਰੀਵਾਲਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ”
Comments are closed.

Pingback: ต่อผม
Pingback: Distribuir e produzir pornografia infantil brasileira