ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਇਕ ਵਾਰ ਫਿਰ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਕਮੇਟੀ ਦੇ ਸੱਦੇ ’ਤੇ 5 ਫਰਵਰੀ ਨੂੰ ਸੂਬੇ ਭਰ ‘ਚ ਸਾਰੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਸਾਹਮਣੇ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਿਸਾਨਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਅੱਗੇ ਰੱਖੀਆਂ ਜਾ ਰਹੀਆਂ ਹਨ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਹਨ। ਪੰਧੇਰ ਅਨੁਸਾਰ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਮਨ ਦਾ ਰਸਤਾ ਅਪਣਾਉਂਦੀ ਹੈ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਇਸ ਦਾ ਹੋਰ ਵੀ ਕਰਾਰਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 5 ਫਰਵਰੀ ਤੋਂ ਪਹਿਲਾਂ ਜਾਂ ਉਸ ਦਿਨ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਤਾਂ ਅੰਦੋਲਨ ਦਾ ਘੇਰਾ ਪੂਰੇ ਸੂਬੇ ‘ਚ ਹੋਰ ਵਿਸ਼ਾਲ ਕੀਤਾ ਜਾਵੇਗਾ।
2 thoughts on “ਪੰਜਾਬ ‘ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ”
Comments are closed.

Pingback: Goalsiam
Pingback: jav