ਪੰਥਕ ਧਿਰਾਂ ਇਕੱਠੀਆਂ ਹੋ ਕੇ ਚੋਣ ਲੜਨ: ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਸਮੇਂ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਮੇਲਾ ਮਾਘੀ ਮੌਕੇ ਡੇਰਾ ਭਾਈ ਮਸਤਾਨ ਸਿੰਘ ਵਿੱਚ ਪਾਰਟੀ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਦੇ ਭਲੇ ਦਾ ਇਹੀ ਇੱਕੋ-ਇੱਕ ਰਾਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੀਆਂ ਪਾਰਟੀਆਂ ਬੇਸ਼ੱਕ ਆਪੋ-ਆਪਣਾ ਏਜੰਡਾ ਰੱਖਣ, ਪਰ ਚੋਣਾਂ ਮਿਲ ਕੇ ਲੜਨ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਅੰਮ੍ਰਿਤਸਰ) ਇਸ ਏਕਤਾ ਲਈ ਬਾਕੀ ਪੰਥਕ ਧਿਰਾਂ ਨਾਲ ਰਾਬਤਾ ਕਾਇਮ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼-ਵਿਦੇਸ਼ ਵਿੱਚ ਸਿੱਖਾਂ ’ਤੇ ਹੋ ਰਹੇ ਜ਼ੁਲਮਾਂ ਵਿਰੁੱਧ ਭਾਰਤ ਅਤੇ ਪੰਜਾਬ ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਦੇ ਆਗੂ ਵੀ ਚੁੱਪ ਹਨ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਅਤੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਕਮੇਟੀ ਦੀ ਚੁੱਪ ’ਤੇ ਸਵਾਲ ਚੁੱਕੇ। ਅਮਰੀਕਾ ਵੱਲੋਂ ਵੈਨੇਜ਼ੁਏਲਾ ’ਤੇ ਕੀਤੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਇਰਾਨ ਨਾਲ ਵੀ ਇਸੇ ਤਰ੍ਹਾਂ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਅਮਰੀਕਾ ਦੀ ਦੁਨੀਆ ’ਤੇ ਅਜ਼ਾਰੇਦਾਰੀ ਕਾਇਮ ਹੋ ਜਾਵੇ ਤਾਂ ਸਿੱਖਾਂ ਲਈ ਆਜ਼ਾਦ ਰਾਜ ਦੀ ਸੰਭਾਵਨਾ ਬਣ ਸਕਦੀ ਹੈ।

5 thoughts on “ਪੰਥਕ ਧਿਰਾਂ ਇਕੱਠੀਆਂ ਹੋ ਕੇ ਚੋਣ ਲੜਨ: ਮਾਨ”

  1. Pingback: ต่อผม

  2. Pingback: totalsportek

  3. Pingback: https://sugarrushpragmaticplay.kz/ru-ru/

  4. Pingback: หวย

  5. Pingback: high dose ecstasy pills store

Comments are closed.

Scroll to Top