ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜੰਗਲਾਤ ਕਾਰਪੋਰੇਸ਼ਨ ਦੇ ਸਾਬਕਾ ਉਪ ਚੇਅਰਮੈਨ ਕੁਲਵਿੰਦਰ ਸਿੰਘ ਲਵਲੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਾਮਲ ਹੋ ਗਏ। ਇਹ ਐਲਾਨ ਉਨ੍ਹਾਂ ਨੇ ਅੱਜ ਇੱਥੇ ਆਪਣੀ ਰਿਹਾਇਸ਼ ’ਤੇ ਪੁੱਜੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਰੱਖੜਾ ਤੇ ਸੁੱਚਾ ਸਿੰਘ ਛੋਟੇਪੁਰ ਦੀ ਹਾਜ਼ਰੀ ’ਚ ਕੀਤਾ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਦਲ ਦਲ ਨੂੰ ਸਿਧਾਂਤਹੀਣਤਾ ਕਰਕੇ ਹੀ ਆਗੂ ਤੇ ਵਰਕਰ ਛੱਡਦੇ ਜਾ ਰਹੇ ਹਨ। ਗੁਰਦੁਆਰਿਆਂ ਦੇ ਸੁਚੱਜੇ ਪ੍ਰਬੰਧ ਲਈ ਸ਼੍ੋਮਣੀ ਕਮੇਟੀ ਚੋਣਾਂ ਤੁਰੰਤ ਕਰਵਾਈਆਂ ਜਾਣ। ਐੱਸ ਵਾਈ ਐੱਲ ਦੇ ਮੁੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਦਰਿਆਰੀ ਪਾਣੀਆਂ ’ਤੇ ਪੰਜਾਬ ਦਾ ਪਹਿਲਾ ਹੱਕ ਹੈ। ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਹਿਤੈਸ਼ੀ ਨਹੀਂ ਹੋ ਸਕਦੀਆਂ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਅੰਦਰ ਨਸ਼ਿਆਂ, ਗੈਂਗਸਟਰ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਕੋਈ ਵੀ ਸੰਜੀਦਾ ਨਹੀਂ ਹੈ। ਕਾਂਗਰਸ, ਅਕਾਲੀ ਦਲ ਤੇ ‘ਆਪ’ ਵਿਚੋਂ ਕਿਸੇ ਨੇ ਵੀ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਕੇਂਦਰ ਤੱਕ ਢੁੱਕਵੇਂ ਰੂਪ ’ਚ ਪਹੁੰਚ ਨਹੀਂ ਕੀਤੀ। ਉਨ੍ਹਾਂ ਦੀ ਪਾਰਟੀ, ਪੰਥ ਸਮੇਤ ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਵੀ ਵਚਨਬੱਧ ਹੈ। ਇਸ ਮੌਕੇ ਭੁਪਿੰਦਰ ਸ਼ੇਖੂਪੁਰ, ਹਰਿੰਦਰਪਾਲ ਚੰਦੂਮਾਜਰਾ, ਜਗਜੀਤ ਕੋਹਲੀ, ਰਣਧੀਰ ਰੱਖੜਾ, ਹਰਿੰਦਰਪਾਲ ਟੌਹੜਾ, ਜਸਵਿੰਦਰਪਾਲ ਚੱਢਾ ਤੇ ਕੈਪਟਨ ਖੁਸ਼ਿਵੰਦਰ ਸਿੰਘ ਮੌਜੂਦ ਸਨ।
3 thoughts on “ਸ਼੍ਰੋਮਣੀ ਕਮੇਟੀ ਚੋਣਾਂ ਕਰਵਾਈਆਂ ਜਾਣ: ਹਰਪ੍ਰੀਤ ਸਿੰਘ”
Comments are closed.

Pingback: altogel
Pingback: เว็บปั้มวิว
Pingback: กระเป๋าผ้า