ਹੜ੍ਹ ਪੀੜਤਹੜ੍ਹ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਸਰਕਾਰ: ਸੁਖਬੀਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਸਰਕਾਰ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਮਦਦ ਦਿੱਤੀ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ 500 ਟਰੱਕ ਮੱਕੀ ਦਾ ਆਚਾਰ ਵੰਡਿਆ ਜਾਵੇਗਾ। ਇਸ ਤੋਂ ਇਲਾਵਾ 500 ਟਰੱਕ ਤੂੜੀ ਦੇ ਭੇਜੇ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕੇ ਵਿੱਚ 500 ਫੌਗਿੰਗ ਮਸ਼ੀਨਾਂ ਰਾਹੀਂ ਸਪਰੇਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਇੱਕ ਲੱਖ ਏਕੜ ਵਿੱਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕੀਤੇ ਜਾਣਗੇ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 30 ਹਜ਼ਾਰ ਕੁਇੰਟਲ ਕਣਕ ਵੀ ਦਿੱਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ। ਪਸ਼ੂਆਂ ਦੀ ਸੰਭਾਲ ਵਾਸਤੇ 25 ਵੈਟਰਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।

1 thought on “ਹੜ੍ਹ ਪੀੜਤਹੜ੍ਹ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਸਰਕਾਰ: ਸੁਖਬੀਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਸਰਕਾਰ: ਸੁਖਬੀਰ”

  1. Pingback: hydraulic solutions

Comments are closed.

Scroll to Top