ਅਕਾਲੀ ਸੰਕਟ: ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਮੇਲ-ਜੋਲ ਵਧਾਉਣਾ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਵਿੱਚ ਪੈਦਾ ਹੋਏ ਸੰਕਟ ਨੂੰ ਠੱਲ੍ਹਣ ਅਤੇ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਨੇ-ਬਹਾਨੇ ਅਕਾਲੀ ਵਰਕਰਾਂ ਨਾਲ ਮੇਲ-ਜੋਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਚੋਣਾਂ ਤੋਂ ਪਹਿਲਾਂ ‘ਪੰਜਾਬ ਬਚਾਓ ਯਾਤਰਾ’ ਦੌਰਾਨ ਉਹ ਸਾਰੇ ਹਲਕਿਆਂ ਵਿੱਚ ਗਏ ਸਨ ਪਰ ਹੁਣ ਕੁਝ ਸੀਨੀਅਰ ਆਗੂਆਂ ਦੇ ਬਾਗੀ ਹੋਣ ਤੋਂ ਬਾਅਦ ਪੈਦਾ ਹੋਏ ਵੱਡੇ ਸੰਕਟ ’ਚੋਂ ਉਭਰਨ ਲਈ ਸੁਖਬੀਰ ਨੇ ਵਰਕਰਾਂ ਦੀ ਨਬਜ਼ ਟਟੋਲਣੀ ਸ਼ੁਰੂ ਕਰ ਦਿੱਤੀ ਹੈ ਸੁਖਬੀਰ ਬਾਦਲ ਅੱਜ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨਾਲ ਪਿੰਡ ਭਾਗੋਮਾਜਰਾ ’ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਜਸਵੀਰ ਸਿੰਘ ਜੱਸਾ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੀ ਮਾਤਾ ਕੁਲਦੀਪ ਕੌਰ ਦੀ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਇੰਜ ਹੀ ਉਨ੍ਹਾਂ ਨੇ ਪਿੰਡ ਸੋਹਾਣਾ ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਪੰਮਾ ਸੋਹਾਣਾ ਦੀ ਮੌਤ ’ਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸੁਖਬੀਰ ਨੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਮਨ ਪੂਨੀਆ ਦੇ ਘਰ ਪਿੰਡ ਮਾਣਕਮਾਜਰਾ ਵਿੱਚ ਫੇਰੀ ਪਾਈ ਅਤੇ ਯੂਥ ਆਗੂ ਦੀ ਦਾਦੀ ਸ਼ਮਸ਼ੇਰ ਕੌਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਹਰ ਛੋਟਾ ਤੇ ਵੱਡਾ ਆਗੂ ਅਤੇ ਵਰਕਰ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਹੈ। ਲਿਹਾਜ਼ਾ ਆਪਣੇ ਪਰਿਵਾਰਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣਾ ਉਨ੍ਹਾਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਦਾ ਸਨਮਾਨ ਕੀਤਾ ਹੈ। ਅਕਾਲੀ ਦਲ ਵਿੱਚ ਛਿੜੇ ਵਿਵਾਦ ਬਾਰੇ ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਉਹ ਤੜਕੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਪਰਿਵਾਰਾਂ ਅਤੇ ਪਾਰਟੀਆਂ ਵਿੱਚ ਅਜਿਹੇ ਮਸਲੇ ਚੱਲਦੇ ਰਹਿੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਸ ਨੇ ਕਦੇ ਵੀ ਸੂਬੇ ਦੇ ਹਿੱਤਾਂ ਨੂੰ ਪਾਸੇ ਰੱਖ ਕੇ ਕੋਈ ਸਮਝੌਤਾ ਨਹੀਂ ਕੀਤਾ।

17 thoughts on “ਅਕਾਲੀ ਸੰਕਟ: ਸੁਖਬੀਰ ਬਾਦਲ ਵੱਲੋਂ ਵਰਕਰਾਂ ਨਾਲ ਮੇਲ-ਜੋਲ ਵਧਾਉਣਾ ਸ਼ੁਰੂ”

  1. I don’t think the title of your article matches the content lol. Just kidding, mainly because I had some doubts after reading the article.

  2. Официальный Telegram канал 1win Casinо. Казинo и ставки от 1вин. Фриспины, актуальное зеркало официального сайта 1 win. Регистрируйся в ван вин, соверши вход в один вин, получай бонус используя промокод и начните играть на реальные деньги.
    https://t.me/s/Official_1win_kanal/921

Leave a Reply to binance Konta Izveidosana Cancel Reply

Your email address will not be published. Required fields are marked *

Scroll to Top