ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਰਾਜੋਆਣਾ ਨੇ ਸਿੰਘ ਸਾਹਿਬ ਦੇ ਰਾਹੀਂ ਸਮੁੱਚੀ ਸਿੰਘ ਸਿੱਖ ਸੰਗਤ ਦੇ ਨਾਮ ਸੁਨੇਹਾ ਵੀ ਭੇਜਿਆ ਹੈ। ਇਸ ਵਿਚ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋ ਰਹੇ ਸਮਾਗਮ ਵਿੱਚ ਸਮੂਹ ਪੰਥ ਸਿੱਖ ਸੰਗਤਾਂ ਸ਼ਿਰਕਤ ਕਰਨ ਅਤੇ ਇਸ ਦਾ ਕਿਸੇ ਨੂੰ ਵੀ ਵਿਰੋਧ ਨਾ ਕਰਨ ਬਾਰੇ ਕਿਹਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਤੇ ਜਥੇਦਾਰ ਰਵਿੰਦਰ ਸਿੰਘ ਖਾਲਸਾ, ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਰਾਜਪੁਰਾ ਖਾਲਸਾ ਅਤੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਮੌਜੂਦ ਸਨ।

Scroll to Top