ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲੀ ਪੈਰੋਲ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕਿਹਾ ਕਿ ਖਡੂਰ ਸਾਹਿਬ ਦਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਲਈ ਖਤਰਾ ਹੈ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਅਨੁਪਮ ਗੁਪਤਾ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੂੰ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਦੋ ਦਰਜਨ ਤੋਂ ਵੱਧ ਜਣਿਆਂ ਦੀ ਹੱਤਿਆ ਦੀ ਸਾਜ਼ਿਸ਼ ਰਚ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ ਵਾਲੀ ਪਟੀਸ਼ਨ ’ਤੇ ਅਦਾਲਤ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਪੁੱਛਿਆ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿਚ ਕਿਹੜੇ ਮੁੱਦੇ ਚੁੱਕੇਗਾ ਤੇ ਕੀ ਇਸ ਲਈ ਉਸ ਨੇ ਤਿਆਰੀ ਕੀਤੀ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਦੀ ਇਸ ਬਾਰੇ ਸੰਸਦ ਮੈਂਬਰ ਨਾਲ ਕੋਈ ਗੱਲਬਾਤ ਨਹੀਂ ਹੋਈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਹਿੱਸਾ ਲੈਣ ਲਈ ਅਸਥਾਈ ਰਿਹਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਖ਼ਲ ਕੀਤੀ ਸੀ।

2 thoughts on “ਅੰਮ੍ਰਿਤਪਾਲ ਸਿੰਘ ਨੂੰ ਨਾ ਮਿਲੀ ਪੈਰੋਲ”

  1. Pingback: ข่าวพรีเมียร์ลีกล่าสุด

  2. Pingback: หวยเกาหลี

Comments are closed.

Scroll to Top