ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਮਜੀਠੀਆ ਦੀ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਛੇ ਨਵੰਬਰ ਤੱਕ ਮੁਲਤਵੀ

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਰੈਗੂਲਰ ਜ਼ਮਾਨਤ ਨਹੀਂ ਮਿਲ ਸਕੀ। ਹਾਈ ਕੋਰਟ ਨੇ ਮਜੀਠੀਆ ਦੀ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਛੇ ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਛੇ ਜੁਲਾਈ ਤੋਂ ਨਵੀਂ ਨਾਭਾ ਜੇਲ੍ਹ ’ਚ ਬੰਦ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਕਥਿਤ ਤੌਰ ’ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ’ਚ ਕੀਤੀ ਗਈ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਦੱਸਦੇ ਹੋਏ ਹਾਈ ਕੋਰਟ ’ਚ ਰਾਹਤ ਦੀ ਅਪੀਲ ਕੀਤੀ ਸੀ। ਪਟੀਸ਼ਨ ’ਚ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਖ਼ਿਲਾਫ਼ ਦਰਜ ਐੱਫਆਈਆਰ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ। ਉਨ੍ਹਾਂ ਨੇ ਇਸ ਨੂੰ ਸਰਕਾਰ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ। ਮਜੀਠੀਆ ਮੁਤਾਬਕ, ਉਹ ਸੱਤਾਧਾਰੀ ਪਾਰਟੀ ਦੀਆਂ ਨੀਤੀਆਂ ਦੇ ਕੱਟੜ ਆਲੋਚਕ ਰਹੇ ਹਨ ਤੇ ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਏਆਈਆਰ 25 ਜੂਨ ਨੂੰ ਸਵੇਰੇ 4.30 ਵਜੇ ਮੋਹਾਲੀ ’ਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਦੇ ਤਹਿਤ ਦਰਜ ਕੀਤੀ ਗਈ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ’ਚ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਸਵੇਰੇ 9 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ’ਚ ਲਿਆ ਗਿਆ ਸੀ, ਜਦਕਿ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ 11.20 ਵਜੇ ਦਿਖਾਈ ਗਈ। ਇਸ ਫ਼ਰਕ ਨੂੰ ਉਨ੍ਹਾਂ ਨੇ ਗ਼ੈਰਕਾਨੂੰਨੀ ਹਿਰਾਸਤ ਦੱਸਿਆ ਤੇ ਕਿਹਾ ਕਿ ਇਹ ਸੰਵਿਧਾਨ ਦੇ ਆਰਟੀਕਲ 22 (2) ਤੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ (ਪਹਿਲਾਂ ਦੀ ਸੀਆਰਪੀਸੀ ਦੀ ਧਾਰਾ 167) ਦੀ ਉਲੰਘਣਾ ਹੈ, ਜਿਸ ਤਹਿਤ ਕਿਸੇ ਵੀ ਗ੍ਰਿਫ਼ਤਾਰ ਵਿਅਕਤੀ ਨੂੰ 24 ਘੰਟੇ ਦੇ ਅੰਦਰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨਾ ਜ਼ਰੂਰੀ ਹੈ।

1 thought on “ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਮਜੀਠੀਆ ਦੀ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਛੇ ਨਵੰਬਰ ਤੱਕ ਮੁਲਤਵੀ”

  1. Pingback: สล็อตเว็บตรง

Comments are closed.

Scroll to Top