ਦਿੱਲੀ ਅਤੇ ਅੰਮ੍ਰਿਤਸਰ ਸਮੇਤ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਯਾਤਰੀਆਂ ਨੂੰ ਕਕਾਰ ਧਾਰਨ ਕਰ ਕੇ ਸਫਰ ਕਰਨ ਤੋਂ ਰੋਕਣ ਦੀਆਂ ਵਾਪਰ ਰਹੀਆਂ ਘਟਨਾਵਾਂ ’ਤੇ ਸਮਾਜ ਸੇਵੀ ਜਥੇਬੰਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਵਾਬਾਜ਼ੀ ਮੰਤਰਾਲੇ ਨੂੰ ਇਹ ਰੋਕ ਖਤਮ ਕਰਨ ਦੀ ਅਪੀਲ ਕੀਤੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਜਥੇਬੰਦੀ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਰਹਿੰਦੇ ਪ੍ਰਤੀਨਿਧਾਂ ਨੇ ਪੱਤਰ ਲਿਖ ਕੇ ਮਾਮਲਾ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਸਿੱਖ ਆਗੂਆਂ ਦੇ ਧਿਆਨ ਵਿੱਚ ਲਿਆਂਦਾ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਵਾਸਤੇ ਉਪਰਾਲਾ ਕੀਤਾ ਜਾਵੇ। ਜਥੇਬੰਦੀ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅਨੰਤ ਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੌਮਾਂਤਰੀ ਉਡਾਣਾਂ ਲਈ ਸੁਰੱਖਿਆ ਜਾਂਚ ਦੌਰਾਨ ਸਿੱਖ ਯਾਤਰੀਆਂ ਨੂੰ ਧਾਗੇ ’ਚ ਪਰੋ ਕੇ ਗਲੇ ਵਿੱਚ ਪਾਈ ਸਿਰਫ ਇੱਕ ਇੰਚ ਵਾਲੀ ਛੋਟੀ ਕਿਰਪਾਨ, ਖੰਡਾ ਜਾਂ ਕੜੇ ਵਰਗੇ ਧਾਰਮਿਕ ਚਿੰਨ੍ਹ ਉਤਾਰਨ ਲਈ ਕਿਹਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ।
3 thoughts on “ਕਕਾਰ ਧਾਰਨੀਆਂ ਨੂੰ ਹਵਾਈ ਸਫ਼ਰ ਤੋਂ ਰੋਕਣ ’ਤੇ ਚਿੰਤਾ ਪ੍ਰਗਟਾਈ”
Comments are closed.

Pingback: วางท่อปลวก ภูเด็ต
Pingback: altogel
Pingback: hl789