ਕਿਸਾਨ ਆਗੂ ਡੱਲੇਵਾਲ ਨੇ ਦੂਜੇ ਦਿਨ ਵੀ ਨਹੀਂ ਖਾਧਾ ਖਾਣਾ; ਸ਼ੂਗਰ ਵਧੀ

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਡੀਐੱਮਸੀ ਹਸਪਤਾਲ ਵਿੱਚ ਖਾਣਾ-ਪੀਣਾ ਬੰਦ ਕਰ ਦਿੱਤਾ ਹੈ। ਇਸ ਕਾਰਨ ਕਿਸਾਨ ਆਗੂ ਦੇ ਸ਼ੂਗਰ ਦਾ ਪੱਧਰ ਵੱਧ ਗਿਆ ਹੈ। ਬੁੱਧਵਾਰ ਨੂੰ ਵੀ ਡਾਕਟਰਾਂ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਨੂੰ ਖਾਣ ਲਈ ਮਨਾਉਂਦੇ ਰਹੇ ਪਰ ਕਿਸਾਨ ਆਗੂ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਕਾਰੀਆਂ ਅਤੇ ਡਾਕਟਰਾਂ ਦੇ ਦਬਾਅ ਕਾਰਨ ਡੱਲੇਵਾਲ ਨੇ ਸਿਰਫ਼ ਪਾਣੀ ਹੀ ਪੀਤਾ। ਦੂਜੇ ਪਾਸੇ ਮੰਗਲਵਾਰ ਦੇਰ ਰਾਤ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਸਾਨ ਆਗੂ ਨੂੰ ਮਿਲਣ ਨਹੀਂ ਦਿੱਤਾ, ਜਿਸ ਤੋਂ ਬਾਅਦ ਉਹ ਕੁਝ ਸਮਾਂ ਹਸਪਤਾਲ ਦੇ ਬਾਹਰ ਰੁਕੇ ਅਤੇ ਵਾਪਸ ਪਰਤ ਗਏ। ਬੁੱਧਵਾਰ ਨੂੰ ਵੀ ਡੀਐੱਮਸੀ ਹਸਪਤਾਲ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਕਿਸਾਨ ਆਗੂ ਕੋਲ ਕਿਸੇ ਨੂੰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਸਿਰਫ਼ ਪ੍ਰਸ਼ਾਸਨਿਕ ਅਧਿਕਾਰੀ ਹੀ ਉਨ੍ਹਾਂ ਕੋਲ ਪੁੱਜੇ ਅਤੇ ਉਨ੍ਹਾਂ ਕਿਸਾਨ ਆਗੂ ਨੂੰ ਕੁਝ ਖਾਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਜਗਜੀਤ ਸਿੰਘ ਡੱਲੇਵਾਲ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ। ਹਸਪਤਾਲ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀਐੱਮਸੀ ਹਸਪਤਾਲ ਦੇ ਮੁੱਖ ਗੇਟ ਸਣੇ ਐਮਰਜੈਂਸੀ ਵਾਰਡ ਦੇ ਬਾਹਰ ਅਤੇ ਜਿਸ ਵਾਰਡ ਵਿੱਚ ਕਿਸਾਨ ਆਗੂ ਡੱਲੇਵਾਲ ਦਾਖਲ ਹਨ, ਉੱਥੇ ਵੱਡੀ ਗਿਣਤੀ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

1 thought on “ਕਿਸਾਨ ਆਗੂ ਡੱਲੇਵਾਲ ਨੇ ਦੂਜੇ ਦਿਨ ਵੀ ਨਹੀਂ ਖਾਧਾ ਖਾਣਾ; ਸ਼ੂਗਰ ਵਧੀ”

  1. Pingback: รวมทีเด็ด 10 อันดับ เว็บบอลออโต้

Comments are closed.

Scroll to Top