ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ

ਕਿਸਾਨ ਮਜ਼ਦੂਰ ਮੋਰਚਾ ਅਤੇ ਪੰਜਾਬ ਸਰਕਾਰ ਵਿਚਕਾਰ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 7 ਜਨਵਰੀ ਨੂੰ ਦੁਪਹਿਰ ਇੱਕ ਵਜੇ ਹੋਵੇਗੀ।  ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਸੰਘਰਸ਼ ਸ਼ੁਰੂ ਕੀਤਾ ਸੀ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਮੋਰਚਾ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ।

Scroll to Top