ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਦੇ ਪੁਤਲੇ ਫੂਕੇ

ਕੇਂਦਰ ਵੱਲੋਂ ਮਗਨਰੇਗਾ ਨੂੰ ਖ਼ਤਮ ਕਰ ਕੇ ਨਵੇਂ ਲਿਆਂਦੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਦੇ 18 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੁਹਾਲੀ, ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਮਾਨਸਾ, ਮੁਕਤਸਰ ਤੇ ਨਵਾਂਸ਼ਹਿਰ ਵਿੱਚ ਮੁਜ਼ਾਹਰੇ ਕਰ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੀ ਰਾਮ ਜੀ ਕਾਨੂੰਨ ਮਜ਼ਦੂਰਾਂ ਤੇ ਪਛੜਿਆਂ ਦਾ ਰੁਜ਼ਗਾਰ ਖੋਹਣ ਵਾਲਾ ਹੈ। ਆਗੂਆਂ ਨੇ ਮਗਨਰੇਗਾ ਬਹਾਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 30 ਦਸੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਜੀ ਰਾਮ ਜੀ ਨੂੰ ਵਾਪਸ ਲੈਣ ਲਈ ਮਤਾ ਪਾਸ ਕੀਤਾ ਜਾਵੇ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀ ਕੇ ਯੂ ਬਹਿਰਾਮ ਕੇ, ਬੀ ਕੇ ਯੂ ਆਜ਼ਾਦ ਨੇ ਸ਼ਮੂਲੀਅਤ ਕੀਤੀ।

Scroll to Top