ਖ਼ੁਦਕੁਸ਼ੀ ਮਾਮਲਾ: ਡੀ ਐੱਸ ਪੀ ਦਫ਼ਤਰ ਅੱਗੇ ਮਰਨ ਵਰਤ ਦੀ ਚਿਤਾਵਨੀ

ਮਾਸਟਰ ਜਗਸੀਰ ਸਿੰਘ ਰੋਗਲਾ ਅਤੇ ਉਨ੍ਹਾਂ ਦੀ ਪਤਨੀ ਬੀਰਪਾਲ ਕੌਰ ਨੇ ਆਪਣੇ ਨਾਬਾਲਗ ਲੜਕੇ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਡੀ ਐੱਸ ਪੀ ਦਿੜ੍ਹਬਾ ਦੇ ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠਣਗੇ। ਸਥਾਨਕ ਅਗਰਵਾਲ ਧਰਮਸ਼ਾਲਾ ਵਿੱਚ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਜਗਸੀਰ ਸਿੰਘ ਰੋਗਲਾ ਨੇ ਦੱਸਿਆ ਕਿ ਉਸ ਦੇ ਲੜਕੇ ਜੋਬਨਬੀਰ ਸਿੰਘ ਨੇ ਕੁਝ ਸਾਲ ਪਹਿਲਾਂ ਕੁੱਟਮਾਰ ਦਾ ਸ਼ਿਕਾਰ ਹੋਣ ਤੋਂ ਬਾਅਦ ਮਾਨਸ਼ਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਦਿੜ੍ਹਬਾ ਪੁਲੀਸ ਵੱਲੋਂ ਪਿੰਡ ਲਦਾਲ ਦੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਕੁੱਟਮਾਰ ਕਰਨ ਵਾਲੇ ਮੁਲਜ਼ਮ ਕਾਫੀ ਸਨ ਪਰ ਪੁਲੀਸ ਨੇ ਇੱਕ ਵਿਅਕਤੀ ਨੂੰ ਹੀ ਗ੍ਰਿਫਤਾਰ ਕੀਤਾ ਸੀ ਜਦਕਿ ਖ਼ੁਦਕੁਸ਼ੀ ਨੋਟ ਵਿੱਚ ਕਾਫੀ ਜਣਿਆਂ ਦਾ ਜ਼ਿਕਰ ਕੀਤਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕੁੱਟਮਾਰ ਮਾਮਲੇ ਦੀ ਸੀ ਸੀ ਟੀ ਵੀ ਫੁਟੇਜ ਸਾਹਮਣੇ ਆਉਣ ’ਤੇ ਦੋ ਹੋਰ ਵਿਅਕਤੀਆਂ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਸੀ ਪਰ ਪੁਲੀਸ ਨੇ ਹਾਲੇ ਤੱਕ ਬਾਕੀ ਨੂੰ ਮੁਲਜ਼ਮਾਂ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਆਸ ਨਜ਼ਰ ਨਹੀਂ ਹੈ। ਮਾਸਟਰ ਜਗਸੀਰ ਸਿੰਘ ਨੇ ਖੁਦਕੁਸ਼ੀ ਕੇਸ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ 7 ਫਰਵਰੀ ਤੋਂ ਪਹਿਲਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਪਤੀ ਪਤਨੀ ਡੀ ਐੱਸ ਪੀ ਦਿੜ੍ਹਬਾ ਦੇ ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠਣਗੇ।

2 thoughts on “ਖ਼ੁਦਕੁਸ਼ੀ ਮਾਮਲਾ: ਡੀ ਐੱਸ ਪੀ ਦਫ਼ਤਰ ਅੱਗੇ ਮਰਨ ਵਰਤ ਦੀ ਚਿਤਾਵਨੀ”

  1. Pingback: นำเข้าสินค้าจากจีน

  2. Pingback: เรียนภาษาจีนที่ไหนดี

Comments are closed.

Scroll to Top