ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ

ਅਕਾਲ ਤਖ਼ਤ ਅਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਥਕ ਹਿੱਤਾਂ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਅਤੇ ਉਹ ਚਾਪਲੂਸਾਂ ਨਾਲ ਘਿਰਿਆ ਹੋਇਆ ਹੈ। ਉਨ੍ਹਾਂ ਸਿੱਖ ਹਿਤੈਸ਼ੀ ਲੋਕਾਂ ਨੂੰ ਇਕੱਠੇ ਹੋ ਕੇ ਅਕਾਲ ਤਖ਼ਤ ਦੀ ਮਰਿਆਦਾ ਅਤੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਸਹਿਯੋਗ ਮੰਗਿਆ। ਅੱਜ ਇੱਥੇ ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਿੱਖੀ ਸਿਧਾਂਤਾਂ ਦੇ ਪ੍ਰਚਾਰ ਲਈ ਪਿੰਡ-ਪਿੰਡ ਜਾਣਗੇ ਅਤੇ ਪੰਥ ਵਿਰੋਧੀ ਤਾਕਤਾਂ ਦੇ ਚਿਹਰੇ ਨੰਗੇ ਕਰਨਗੇ। ਉਨ੍ਹਾਂ ਇਹ ਵੀ ਆਖਿਆ ਕਿ ਸੁਖਬੀਰ ਸਿੰਘ ਬਾਦਲ ਸਿੱਖਾਂ ਦੇ ਅਕਾਲੀ ਦਲ ਦੀ ਅਗਵਾਈ ਨਹੀਂ ਕਰ ਰਿਹਾ ਹੈ ਅਤੇ ਅਕਾਲ ਤਖ਼ਤ ਦੇ ਹੁਕਮਨਾਮਿਆਂ ਨੂੰ ਮੰਨਣ ਤੋਂ ਵੀ ਇਨਕਾਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਜਥੇਦਾਰ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਸੁਖਬੀਰ ਬਾਦਲ ਦੇ ਕਹਿਣ ’ਤੇ ਹੀ ਸ਼੍ਰੋਮਣੀ ਕਮੇਟੀ ਨੇ ਖ਼ਤਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਅਕਾਲੀ ਦਲ ਪੰਥ ਵਿਰੋਧੀ ਫ਼ੈਸਲੇ ਲੈਂਦਾ ਰਿਹਾ ਹੈ ਜਿਸ ਦਾ ਉਸ ਨੂੰ ਹਿਸਾਬ ਦੇਣਾ ਪਵੇਗਾ।

1 thought on “ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ”

  1. Pingback: โปรเน็ตบ้านทรู

Comments are closed.

Scroll to Top