ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ

ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਸਮੇਤ ਕਰਤਾਰਪੁਰ ਲਾਂਘੇ ਵਿੱਚ ਪਾਣੀ ਭਰ ਗਿਆ, ਜਿਸ ਕਾਰਨ 100 ਤੋਂ ਵੱਧ ਲੋਕ ਫਸ ਗਏ ਹਨ। ਕਰਤਾਰਪੁਰ ਲਾਂਘਾ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੇ ਮੁਖੀ ਸੈਫੁੱਲ੍ਹਾ ਖੋਖਰ ਨੇ ਦੱਸਿਆ, ‘ਗੁਰਦੁਆਰਾ ਦਰਬਾਰ ਸਾਹਿਬ ਸਮੇਤ ਪੂਰਾ ਕਰਤਾਰਪੁਰ ਲਾਂਘਾ ਕੰਪਲੈਕਸ ਹੜ੍ਹ ਦੇ ਪਾਣੀ ਵਿੱਚ ਡੁੱਬ ਗਿਆ ਹੈ।’ ਉਨ੍ਹਾਂ ਕਿਹਾ ਕਿ ਫਸੇ ਹੋਏ ਅਧਿਕਾਰੀਆਂ ਨੂੰ ਕਿਸ਼ਤੀਆਂ ਅਤੇ ਹੈਲੀਕਾਪਟਰ ਰਾਹੀਂ ਬਚਾਇਆ ਜਾ ਰਿਹਾ ਹੈ। ਕਰਤਾਰਪੁਰ ਲਾਂਘੇ ਦੀਆਂ ਕੁੱਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਗੁਰਦੁਆਰਾ ਕੰਪਲੈਕਸ ਵਿੱਚ ਦੋ ਤੋਂ ਤਿੰਨ ਫੁੱਟ ਤੱਕ ਪਾਣੀ ਇਕੱਠਾ ਹੋ ਗਿਆ ਹੈ। ਦਰਬਾਰ ਸਾਹਿਬ ਦੀਆਂ ਮੁੱਖ ਪੌੜੀਆਂ ਦੀਆਂ ਚਾਰ ਪੌੜੀਆਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਾਹਰ ਸਥਿਤ ਮਜ਼ਾਰ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ। ਰਾਹਤ ਦੀ ਗੱਲ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਸੁਰੱਖਿਅਤ ਹਨ, ਜਿਨ੍ਹਾਂ ਨੂੰ ਉੱਪਰਲੀ ਮੰਜ਼ਿਲ ’ਤੇ ਰੱਖਿਆ ਗਿਆ ਹੈ। ਨਾਰੋਵਾਲ ਦੇ ਡਿਪਟੀ ਕਮਿਸ਼ਨਰ ਹਸਨ ਰਜ਼ਾ ਅਨੁਸਾਰ ਭਾਰਤ ਵੱਲੋਂ ਰਾਵੀ ਵਿੱਚ ਪਾਣੀ ਛੱਡਣ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਸੈਂਕੜੇ ਵਸਨੀਕਾਂ ਨੂੰ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਕਰਗੜ੍ਹ ਤਹਿਸੀਲ ਦੇ ਕੋਟ ਨੈਨ ਵਿੱਚ ਰਾਵੀ ’ਚ ਪਾਣੀ ਦਾ ਪੱਧਰ 1,55,000 ਕਿਊਸਿਕ ਤੱਕ ਪਹੁੰਚ ਗਿਆ ਹੈ, ਜਦਕਿ ਇਸ ਦੀ ਸਮਰੱਥਾ 1,50,000 ਕਿਊਸਿਕ ਹੈ। ਐਤਵਾਰ ਨੂੰ ਭਾਰਤ ਨੇ ਕੂਟਨੀਤਕ ਚੈਨਲਾਂ ਰਾਹੀਂ ਪਾਕਿਸਤਾਨ ਨੂੰ ਹੜ੍ਹਾਂ ਦੀ ਚਿਤਾਵਨੀ ਦਿੱਤੀ ਸੀ। ਅਧਿਕਾਰੀਆਂ ਨੇ ਕਿਹਾ ਕਿ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ ਹੈ, ਜਿਸ ਨਾਲ ਝੋਨੇ ਦੀ ਫਸਲ ਅਤੇ ਪਸ਼ੂਆਂ ਦੇ ਚਾਰੇ ਨੂੰ ਨੁਕਸਾਨ ਪਹੁੰਚਿਆ ਹੈ। ਰਜ਼ਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਭਾਰੀ ਮੀਂਹ ਨੇ ਹਾਲਾਤ ਹੋਰ ਵਿਗਾੜ ਦਿੱਤੇ ਹਨ, ਜਿਸ ਨਾਲ ਪਿੰਡ ਅਤੇ ਫਸਲਾਂ ਡੁੱਬ ਗਈਆਂ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਮੰਗਲਵਾਰ ਤੱਕ ਲਹਿੰਦੇ ਪੰਜਾਬ ਵਿੱਚ ਲਗਪਗ ਦੋ ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾ ਚੁੱਕਾ ਹੈ।
 

5 thoughts on “ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੜ੍ਹ ਦਾ ਪਾਣੀ ਭਰਿਆ”

  1. Pingback: sultangemes-kz.com.kz

  2. Pingback: เครื่องเป่าแอลกอฮอล์

  3. Pingback: https://casino-bet365.in.net

  4. Pingback: essentials fear of god

  5. Pingback: date a goth girl

Comments are closed.

Scroll to Top