ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸਮਾਪਤ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਜੇ ਕੋਈ ਸ਼ਰਧਾਲੂ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦਾ ਹੈ ਤਾਂ ਉਹ ਆਪਣੀ ਯਾਤਰਾ ਦਾ ਪ੍ਰੋਗਰਾਮ 10 ਅਕਤੂਬਰ ਤੋਂ ਪਹਿਲਾਂ-ਪਹਿਲਾਂ ਬਣਾ ਲਵੇ। ਯਾਤਰਾ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ ਜੋ 23 ਮਈ ਨੂੰ ਆਰੰਭ ਹੋਈ ਸੀ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਹੁਣ ਤੱਕ ਲਗਪਗ 2 ਲੱਖ ਤੋਂ ਵੱਧ ਸ਼ਰਧਾਲੂ ਇੱਥੇ ਨਤਮਸਤਕ ਹੋ ਚੁੱਕੇ ਹਨ। ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 10 ਅਕਤੂਬਰ ਨੂੰ ਸਮਾਪਤੀ ਸਮਾਗਮ ਹੋਵੇਗਾ।

2 thoughts on “ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ 10 ਅਕਤੂਬਰ ਨੂੰ ਹੋਵੇਗੀ ਸਮਾਪਤ”

  1. Pingback: https://dripkazinootzyvy.kz/ru

  2. Pingback: ต่อผมแท้

Comments are closed.

Scroll to Top