ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਾਏ ਬੈਨਰਾਂ ’ਚ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ ਵਰਤਣ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਸ਼ਖ਼ਸ ਦੀ ਫੋਟੋ ਲਗਾਉਣਾ ਵੱਡੀ ਕੁਤਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਹ ਬੇਹੱਦ ਦੁਖਦਾਈ ਹੈ ਕਿ ਕਾਂਗਰਸ ਨੇ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਤੇਗ ਬਹਾਦਰ ਸਾਹਿਬ ਅਤੇ ਭਾਈ ਜੀਵਨ ਸਿੰਘ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

4 thoughts on “ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ: ਧਾਮੀ”

  1. Pingback: GPI Game เกมสล็อตสุดอลังการ

  2. Pingback: เรียนภาษาจีนที่จีน

  3. Pingback: Lịch AZ

  4. Pingback: beteazy24

Comments are closed.

Scroll to Top