ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫਿਲਮ ਐਮਰਜੈਂਸੀ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤਾ ਹੈ। ਨੋਟਿਸ ’ਚ ਕੰਗਨਾ ਨੂੰ 5 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਦੇ ਕਿਰਦਾਰ ’ਤੇ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਅਦਾਕਾਰਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਚੰਡੀਗੜ੍ਹ ਦੀ ਐੱਸ.ਐੱਸ.ਪੀ. ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਵੀ ਕੀਤੀ ਗਈ ਹੈ। ਪਟੀਸ਼ਨ ’ਚ ਕੰਗਣਾ ਨੇ ਬਿਨਾ ਇਤਿਹਾਸ ਨੂੰ ਪੜ੍ਹੇ ਸਿੱਖਾਂ ਦੀ ਨਕਾਰਾਤਮਕ ਛਵੀ ਦਿਖਾਈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕੰਗਨਾ ਰਣੌਤ ਸਮੇਤ ਸਕਰੀਨ ਪਲੇਅ ਰਾਈਟਰ ਰਿਤੇਸ਼ ਸ਼ਾਹ ਅਤੇ ਹੋਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ। ਦੱਸ ਦਈਏ ਕਿ ਕੰਗਨਾ ਰਣੌਤ ਦੀ ਨਵੀਂ ਫ਼ਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਫਿਲਮ ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਆਧਾਰਿਤ ਹੈ, ਦਾ ਟਰੇਲਰ ਜਾਰੀ ਹੋ ਚੁੱਕਾ ਹੈ। ਕੰਗਨਾ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਰੀਬ ਪੰਜ ਦਿਨ ਪਹਿਲਾਂ ਮੋਹਾਲੀ ਦੇ ਰਹਿਣ ਵਾਲੇ ਦੋ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨਾਂ ਵਿਚ ਕਿਹਾ ਗਿਆ ਸੀ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਇਸ ਤਰ੍ਹਾਂ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿਚ ਐੱਸ.ਜੀ.ਪੀ.ਸੀ. ਦੇ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਏ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਰੀਲੀਜ਼ ਕੀਤਾ ਜਾਵੇ।
5 thoughts on “ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ”
Comments are closed.

Pingback: นำเข้าจากจีน
Pingback: เว็บพนันแทงบอล คาสิโน บาคาร่า LSM99
Pingback: ซื้อหวยฮานอยพิเศษกับ Lsm99 อัตราจ่ายสูงสุดบาทละ 850 แทงขั้นต่ำเพียง 1 บาท
Pingback: จัดหาแม่บ้าน
Pingback: แทงบอล 99 วันนี้สุดคุ้มค่าได้ทุกแพลตฟอร์ม