ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰ ਜਾ ਕੇ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਰੁਝਾਨਾਂ ਨਾਲ ਕੌਮ ਅੰਦਰ ਆਪਾ-ਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਬੇਸ਼ਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪਰ ਪੰਥਕ ਮਾਮਲਿਆਂ ਨੂੰ ਵਿਚਾਰਨ ਦਾ ਅਧਿਕਾਰ ਕੇਵਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਪੰਥਕ ਮਾਮਲੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਮਿਲ ਕੇ ਬੈਠਣ ਅਤੇ ਫੈਸਲੇ ਲੈਣ ਦੀ ਲੰਬੀ ਇਤਿਹਾਸਕ ਪਰੰਪਰਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਦੂਜੇ ਤਖ਼ਤ ਸਾਹਿਬਾਨ ਤੋਂ ਹੀ ਚੁਣੌਤੀ ਦਿੱਤੀ ਜਾਣ ਲੱਗ ਪਈ ਤਾਂ ਇਹ ਗੱਲ ਸਿੱਖ ਪਰੰਪਰਾਵਾਂ ਦੀ ਮੌਲਿਕਤਾ ਅਤੇ ਅਮੀਰੀ ਨੂੰ ਸੱਟ ਮਾਰਨ ਤੋਂ ਘੱਟ ਨਹੀਂ ਮੰਨੀ ਜਾ ਸਕਦੀ। ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਦੇ ਸਬੰਧ ਵਿੱਚ ਮਿਲ ਬੈਠ ਕੇ ਹੱਲ ਵੱਲ ਤੁਰਨਾ ਚਾਹੀਦਾ ਹੈ, ਤਾਂ ਜੋ ਕੌਮ ਅੰਦਰ ਬਣ ਰਹੇ ਟਕਰਾਅ ਦੀ ਥਾਂ ’ਤੇ ਸਿੱਖ ਸ਼ਕਤੀ ਨੂੰ ਕੌਮੀ ਹਿਤਾਂ, ਕੌਮ ਦੀ ਚੜ੍ਹਦੀ ਕਲਾ ਅਤੇ ਸਿੱਖੀ ਪ੍ਰਚਾਰ ਲਈ ਵਰਤਿਆ ਜਾ ਸਕੇ।
8 thoughts on “ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ”
Comments are closed.

Pingback: เด็กเอ็น
Pingback: altogel
Pingback: beteazy24
Pingback: สกรีนเสื้อ
Pingback: สล็อตเงินวอน
Pingback: Ab Wann Schlafen Babys Durch
Pingback: เว็บสล็อตต่างประเทศแท้ รองรับทุกแพลตฟอร์มเข้าถึงได้ทุกระบบ
Pingback: เครื่องเป่าแอลกอฮอล์