ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਬਲਦੇਵ ਸਿੰਘ ਕਲਿਆਣ ਸਮੇਤ ਉਨ੍ਹਾਂ ਦੇ ਹੁਸ਼ਿਆਰਪੁਰ ਵਿਚਲੇ ਗ੍ਰਹਿ ਵਿਖੇ ਪੁੱਜਾ। ਐਡਵੋਕੇਟ ਧਾਮੀ ਨਾਲ ਵਫਦ ਦੀ ਕਰੀਬ ਡੇਢ ਕੁ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਵਫਦ ਨੇ ਸ੍ਰੀ ਧਾਮੀ ਦੇ ਮੁੜ ਜ਼ਿੰਮੇਵਾਰੀ ਸੰਭਾਲਣ ਦੀ ਆਸ ਪ੍ਰਗਟਾਈ। ਮੀਟਿੰਗ ਉਪਰੰਤ ਵਫਦ ਦੇ ਆਗੂਆਂ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰ, ਸੁਰਜੀਤ ਸਿੰਘ ਤੁਗਲਬਾਦ ਤੇ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਮੀਟਿੰਗ ਸੁਹਿਰਦ ਮਾਹੌਲ ‘ਚ ਹੋਈ ਹੈ। ਉਨ੍ਹਾਂ ਨੂੰ ਆਸ ਹੈ ਕਿ ਹਰਜਿੰਦਰ ਸਿੰਘ ਧਾਮੀ ਆਪਣੀ ਜ਼ਿੰਮੇਵਾਰੀ ਪਹਿਲਾਂ ਵਾਂਗ ਸੰਭਾਲ ਲੈਣਗੇ ਅਤੇ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਸੁਚੱਜੇ ਤਰੀਕੇ ਨਾਲ ਮੁੜ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਵਫਦ ਨੂੰ ਸਾਰਥਕ ਸੁਨੇਹਾ ਮਿਲਿਆ ਹੈ।

Scroll to Top