ਪਠਾਣਮਾਜਰਾ ਦੀ ਗ੍ਰਿਫ਼ਤਾਰੀ ਮਹਿਜ਼ ‘ਡਰਾਮਾ’, ਖੁਦਕੁਸ਼ੀ ਮਾਮਲੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਇਸ ਗ੍ਰਿਫ਼ਤਾਰੀ ਨੂੰ ਇੱਕ ਸਿਆਸੀ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਇਹ ਕਾਰਵਾਈ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੀ ਖੁਦਕੁਸ਼ੀ ਦੇ ਸੰਵੇਦਨਸ਼ੀਲ ਮਾਮਲੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀ ਹੈ। ਬਿਕਰਮ ਮਜੀਠੀਆ ਨੇ ਟਵੀਟ ਕਰਦਿਆਂ ਦੋਸ਼ ਲਾਇਆ ਕਿ ਪੁਲੀਸ ਨੇ ਪਹਿਲਾਂ ਹਰਮੀਤ ਪਠਾਣਮਾਜਰਾ ਨੂੰ ਫ਼ਰਾਰ ਹੋਣ ਵਿੱਚ ਮਦਦ ਕੀਤੀ ਅਤੇ ਹੁਣ ਜਦੋਂ ਸਰਕਾਰ ਖੁਦਕੁਸ਼ੀ ਮਾਮਲੇ ਵਿੱਚ ਘਿਰਦੀ ਨਜ਼ਰ ਆਈ, ਤਾਂ ਗ੍ਰਿਫ਼ਤਾਰੀ ਦਾ ‘ਡਰਾਮਾ’ ਰਚਿਆ ਗਿਆ। ਉਨ੍ਹਾਂ ਕਿਹਾ, “ ਆਮ ਆਦਮੀ ਪਾਰਟੀ ਪਹਿਲਾਂ ਆਪਣੇ ਦਾਗੀ ਆਗੂਆਂ ਨੂੰ ਪਨਾਹ ਦਿੰਦੀ ਹੈ ਅਤੇ ਫਿਰ ਸਿਆਸੀ ਲਾਹਾ ਲੈਣ ਲਈ ਅਜਿਹੇ ‘ਅਪਰੇਸ਼ਨਾਂ’ ਦਾ ਦਿਖਾਵਾ ਕਰਦੀ ਹੈ।

Scroll to Top