ਪਾਰਕਾਂ ਤੇ ਹੋਟਲਾਂ ਵਿੱਚ ਨਹੀਂ ਹੋਣਗੇ ਆਨੰਦ ਕਾਰਜ; ਅਕਾਲ ਤਖ਼ਤ ਸਾਹਿਬ ਦਾ ਹੁਕਮ ਮੁੜ ਦੁਹਰਾਇਆ

328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਪੁਲੀਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਉਨ੍ਹਾਂ ਮੌਜੂਦਾ ਸਰਕਾਰ ਅਤੇ ਸੱਤਾਧਾਰੀ ਪਾਰਟੀ ਨੂੰ ਅਗਾਹ ਕੀਤਾ ਕਿ ਉਹ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਆਪਣੀ ਦਖਲਅੰਦਾਜ਼ੀ ਬੰਦ ਕਰੇ, ਜੇ ਦਖਲਅੰਦਾਜ਼ੀ ਬੰਦ ਨਾ ਕੀਤੀ ਤਾਂ ਉਨਾਂ ਖ਼ਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਪੰਜ ਸਿੰਘ ਸਾਹਿਬਾਨ ਵੱਲੋਂ ਮੈਰਿਜ ਪੈਲੇਸ, ਰਿਜ਼ੋਰਟਾਂ, ਸਮੁੰਦਰ ਕੰਢਿਆਂ ਅਤੇ ਵਪਾਰਕ ਫਾਰਮਾਂ ਵਿੱਚ ਆਨੰਦ ਕਾਰਜ ਲਈ ਪਾਵਨ ਸਰੂਪ ਲੈ ਜਾਣ ’ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਰੋਕ ਲੱਗੀ ਹੋਈ ਹੈ। ਜੇ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਇੱਕ ਹੋਰ ਮਤੇ ਰਾਹੀਂ ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾ, ਸਿੱਖ ਯੋਧੇ ਤੇ ਜਰਨੈਲਾਂ ਆਦਿ ਮਹਾਂਪੁਰਖਾਂ ਤੇ ਸਿੱਖ ਸੰਸਕਾਰਾਂ ਦੀ ਨਕਲ ਕਰ ਕੇ ਇਸ ਬਾਰੇ ਫਿਲਮਾਂ ਜਾਂ ਐਨੀਮੇਸ਼ਨ ਫਿਲਮਾਂ ਨਹੀਂ ਬਣਾਈਆਂ ਜਾ ਸਕਦੀਆਂ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਭਾਰਤ ਦੇ ਵੱਡੇ ਫਿਲਮ ਨਿਰਮਾਤਾ ਅਤੇ ਹੋਰ ਘਰਾਣਿਆਂ ਨੂੰ ਇਸ ਆਦੇਸ਼ ਦੀ ਕਾਪੀ ਭੇਜ ਕੇ ਇਸ ਸਬੰਧ ਵਿੱਚ ਜਾਣੂ ਕਰਵਾਵੇ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਸਿੱਖ ਇਤਿਹਾਸ ਨਾਲ ਸਬੰਧਿਤ ਕੋਈ ਵੀ ਫਿਲਮ ਨਹੀਂ ਬਣਾਈ ਜਾ ਸਕਦੀ। 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਪੁਲੀਸ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਉਨ੍ਹਾਂ ਮੌਜੂਦਾ ਸਰਕਾਰ ਅਤੇ ਸੱਤਾਧਾਰੀ ਪਾਰਟੀ ਨੂੰ ਅਗਾਹ ਕੀਤਾ ਕਿ ਉਹ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਆਪਣੀ ਦਖਲਅੰਦਾਜ਼ੀ ਬੰਦ ਕਰੇ, ਜੇ ਦਖਲਅੰਦਾਜ਼ੀ ਬੰਦ ਨਾ ਕੀਤੀ ਤਾਂ ਉਨਾਂ ਖ਼ਿਲਾਫ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ । ਦੱਸਣ ਯੋਗ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਵੱਲੋਂ 7 ਦਸੰਬਰ ਨੂੰ ਇਥੇ ਇੱਕ ਪੁਲੀਸ ਕੇਸ ਦਰਜ ਕੀਤਾ ਗਿਆ ਹੈ। ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀਆਂ ਸਮੇਤ 16 ਵਿਅਕਤੀਆਂ ਨੂੰ ਨਾਮਜਦ ਕੀਤਾ ਗਿਆ ਹੈ। ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਵਾਸਤੇ ਇੱਕ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਹੈ। ਜਿਸ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਵਿਚਾਰਨ ਵਾਸਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸਕੱਤਰੇਤ  ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਜਥੇਦਾਰ ਗੜਗੱਜ ਦੇ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ  ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ  ਗਿਆਨੀ ਪਰਵਿੰਦਰਪਾਲ ਸਿੰਘ,  ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਸ਼ਾਮਲ ਸਨ। ਇਸ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਦੌਰਾਨ ਤਿੰਨ ਮਤੇ ਪਾਸ ਕੀਤੇ ਗਏ ਹਨ। ਜਿਨਾਂ ਵਿੱਚੋਂ ਇੱਕ ਮਤੇ ਰਾਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਵਾਲੇ ਮਾਮਲੇ ਵਿੱਚ ਮੌਜੂਦਾ ਸਰਕਾਰ ਅਤੇ ਸੱਤਾਧਾਰੀ ਪਾਰਟੀ ਨੂੰ ਅਗਾਹ ਕੀਤਾ ਗਿਆ ਹੈ ਕਿ ਉਹ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਦਖਲ ਨਾ ਦੇਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਤਤਕਾਲੀ ਜਥੇਦਾਰ ਵੱਲੋਂ ਜਾਂਚ ਕਰਵਾਈ ਗਈ ਸੀ ਅਤੇ ਇਸ ਦੀ  ਰਿਪੋਰਟ ਵਿੱਚ ਦਰਜ ਹੈ ਕਿ ਇਸ ਮਾਮਲੇ ਦਾ ਕੋਈ ਵੀ ਸਿਆਸੀ ਧਿਰ ਰਾਜਨੀਤਿਕ ਲਾਹਾ ਲੈਣ ਦਾ ਯਤਨ ਨਾ ਕਰੇ। ਜੇਕਰ ਕੋਈ ਸਿਆਸੀ ਪਾਰਟੀ ਅਜਿਹਾ ਕਰਦੀ ਹੈ ਤਾਂ ਉਹ ਸ੍ਰੀ ਅਕਾਲ ਤਖ਼ਤ ਅੱਗੇ ਜਵਾਬ ਦੇਹ ਹੋਵੇਗੀ ਅਤੇ ਪੰਥ ਦੋਖੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸੇ ਦੀ ਰੋਸ਼ਨੀ ਵਿੱਚ ਮੌਜੂਦਾ ਸਰਕਾਰ ਅਤੇ ਸੱਤਾਧਾਰੀ ਧਿਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ ਵਿੱਚ ਦਖਲ ਅੰਦਾਜ਼ੀ ਨਾ ਕਰੇ। ਜਥੇਦਾਰ ਗੜਗੱਜ ਨੇ ਇਸ ਮਾਮਲੇ ਵਿੱਚ ਪੁਲੀਸ ਕੇਸ ਦਰਜ ਕਰਨ ਅਤੇ ਸਰਕਾਰ ਕੋਲੋਂ ਦਖਲ ਦੀ ਮੰਗ ਕਰਨ ਵਾਲੀਆਂ ਸਿੱਖ ਜਥੇਬੰਦੀਆਂ ਨੂੰ ਵੀ ਆਖਿਆ ਹੈ ਕਿ ਇਸ ਮਾਮਲੇ ਵਿੱਚ ਸਰਕਾਰ ਜਾਂ ਪੁਲੀਸ ਨੂੰ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਪੰਥਕ ਹਿੱਤਾਂ ਵਿੱਚ ਨਹੀਂ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਨੂੰ ਆਖਿਆ ਕਿ ਇਸ ਮਾਮਲੇ ਨੂੰ ਆਪਸ ਵਿੱਚ ਰਲ ਮਿਲ ਕੇ ਸੁਲਝਾਉਣ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਸੰਗਤ ਦੇ ਸ਼ੰਕੇ ਦੂਰ ਕਰਨ ਲਈ ਯਤਨ ਕਰੇ। ਇਸ ਸਬੰਧ ਵਿੱਚ ਪ੍ਰਚਾਰਕਾਂ ਦੇ ਰਾਹੀ ਅਤੇ ਇਸ਼ਤਿਹਾਰਾਂ ਦੇ ਰਾਹੀ ਸੰਗਤ ਕੋਲੋ ਅਜਿਹੇ ਸਰੂਪ  ਦੀ ਜਾਣਕਾਰੀ ਲੈਣ ਦਾ ਯਤਨ ਕਰੇ।

Scroll to Top