ਪਾਵਨ ਸਰੂਪ ਮਾਮਲਾ: ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਰਕਾਰ ਨੂੰ ਸਹਿਯੋਗ ਕਰਨ ਦਾ ਹੁਕਮ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ‘ਸਰੂਪਾਂ’ ਦੀ ਜਾਂਚ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧ ਵਿੱਚ ਦਰਜ ਐਫ.ਆਈ.ਆਰ. ਤੋਂ ਬਾਅਦ ਸੂਬਾ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨਾਲ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਸਹਿਯੋਗ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਥੇਦਾਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫਿਰ ਵੀ ਵੱਡੇ ਪੰਥਕ ਹਿੱਤ ਅਤੇ ਰਾਜਨੀਤਕ ਹਿੱਤਾਂ ਕਾਰਨ ਪੈਦਾ ਕੀਤੇ ਜਾ ਰਹੇ ਭੰਬਲਭੂਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੂੰ ਸਿਰਫ਼ ‘ਸਰੂਪਾਂ’ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿੱਚ ਹੀ ਐਸਆਈਟੀ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੂੰ ਸਿਰਫ਼ 328 ਪਵਿੱਤਰ ਸਰੂਪਾਂ ਦੇ ਮੁੱਦੇ ’ਤੇ ਹੀ ਸਰਕਾਰ ਨੂੰ ਬਣਦਾ ਸਹਿਯੋਗ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਨੂੰ ਸਹਿਯੋਗ ਨਾ ਦੇਣ ਦੇ ਫੈਸਲੇ ਖਿਲਾਫ ਕੁਝ ਦਿਨ ਪਹਿਲਾਂ ਮਾਨ ਦਲ ਵੱਲੋਂ ਇਥੇ ਸ਼੍ਰੋਮਣੀ ਕਮੇਟੀ ਦਫਤਰ ਦੇ ਨੇੜੇ ਰੋਸ ਵਿਖਾਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਪਤਾ ਲਾਉਣ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਪੁਲੀਸ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਇਸ ਕਰ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਚੂੜੀਆਂ ਸੌਂਪਣ ਲਈ ਲਿਆਂਦੀਆਂ ਗਈਆਂ ਹਨ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫਤਰ ਜਾਣ ਤੋਂ ਰੋਕ ਦਿੱਤਾ ਸੀ। ਜੇਕਰ ਸਰਕਾਰ ਨੂੰ ਜਾਂਚ ਦੇ ਮਕਸਦ ਲਈ ਸ਼੍ਰੋਮਣੀ ਕਮੇਟੀ ਤੋਂ ਕੋਈ ਜਾਣਕਾਰੀ ਦੀ ਲੋੜ ਹੈ ਤਾਂ ਲੋੜੀਂਦੀ ਜਾਣਕਾਰੀ ਦੀ ਜਾਂਚ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ-ਦਫ਼ਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਜਥੇਦਾਰ ਨੇ ਕਿਹਾ ਕਿ ਰਿਕਾਰਡ ਵਿੱਚੋਂ ਗੁੰਮ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਅਕਾਲ ਤਖ਼ਤ ਵਲੋਂ ਤਿਲੰਗਾਨਾ ਦੇ ਵਕੀਲ ਈਸ਼ਰ ਸਿੰਘ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ, ‘ਕਮਿਸ਼ਨ ਦੀ ਰਿਪੋਰਟ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਇਹ ਪਾਵਨ ਸਰੂਪ ਸਬੰਧਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੰਗਤ ਨੂੰ ਦਿੱਤੇ ਗਏ ਸਨ ਅਤੇ ਨਿਰਧਾਰਤ ਭੇਟਾ ਨਾ ਤਾਂ ਟਰੱਸਟ ਫੰਡਾਂ ਵਿੱਚ ਜਮ੍ਹਾਂ ਕਰਵਾਈਆਂ ਗਈਆਂ ਸਨ ਅਤੇ ਨਾ ਹੀ ਬਿੱਲ ਜਾਰੀ ਕੀਤੇ ਗਏ ਸਨ। ਇਹ ਮਾਮਲਾ ਕੁਝ ਭ੍ਰਿਸ਼ਟ ਕਰਮਚਾਰੀਆਂ ਦੀ ਵਿੱਤੀ ਦੁਰਵਰਤੋਂ ਨਾਲ ਸਬੰਧਤ ਹੈ।’ ਈਸ਼ਰ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨ ਕੀਤਾ ਗਿਆ ਹੈ, ਵਿੱਚ ਸਪੱਸ਼ਟ ਤੌਰ ’ਤੇ 16 ਜਣਿਆਂ ਦੇ ਨਾਮ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵੀ ਦੋਸ਼ੀ ਠਹਿਰਾਇਆ ਗਿਆ ਹੈ। ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਰੌਸ਼ਨੀ ਵਿੱਚ, ਸ਼੍ਰੋਮਣੀ ਕਮੇਟੀ ਪਹਿਲਾਂ ਹੀ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕਰ ਚੁੱਕੀ ਹੈ।

4 thoughts on “ਪਾਵਨ ਸਰੂਪ ਮਾਮਲਾ: ਅਕਾਲ ਤਖ਼ਤ ਵਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਵਿੱਚ ਸਰਕਾਰ ਨੂੰ ਸਹਿਯੋਗ ਕਰਨ ਦਾ ਹੁਕਮ”

  1. Pingback: Byt huvudvärk mot ersättning

  2. Pingback: taobin555

  3. Pingback: ร้านแอร์สมุทรปราการ

  4. Pingback: เครื่องเป่าแอลกอฮอล์

Comments are closed.

Scroll to Top