ਪੀ ਏ ਯੂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਵਿੱਚ ਐਗਰੀਕਲਚਰ ਸਟੂਡੈਂਟਸ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅੱਜ ਵਿਦਿਆਰਥੀਆਂ ਨੇ ਧਰਨੇ ਦੇ 53ਵੇਂ ਦਿਨ ਹੱਥਾਂ ’ਚ ਵੱਖ-ਵੱਖ ਨਾਅਰੇ ਲਿਖੀਆਂ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਖਾਲੀ ਅਸਾਮੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਧਰਨਾ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਪੀ ਏ ਯੂ ਵਿੱਚ ਧਰਨੇ ’ਤੇ ਬੈਠੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਅਤੇ ਕਰ ਰਹੇ ਵਿਦਿਆਰਥੀਆਂ ਵੱਲੋਂ ਅੱਜ 53ਵੇਂ ਦਿਨ ਵੀ ਸ਼ਾਂਤਮਈ ਧਰਨਾ ਦਿੱਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਵੱਖ-ਵੱਖ ਨਾਅਰੇ ਲਿਖੀਆਂ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨੇ ’ਤੇ ਬੈਠਿਆਂ ਨੂੰ ਇੰਨੇ ਦਿਨ ਹੋਣ ਜਾਣ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ। ਧਰਨੇ ’ਤੇ ਬੈਠੇ ਨੌਜਵਾਨਾਂ ਵੱਲੋਂ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਸਬ-ਇੰਸਪੈਕਟਰ, ਸੈਕਟਰੀ ਮਾਰਕੀਟ ਕਮੇਟੀ ਮੰਡੀ ਬੋਰਡ, ਮਿੱਟੀ ਸੁਰੱਖਿਆ ਅਫ਼ਸਰ, ਮਾਰਕਫੈੱਡ, ਪੰਜਾਬ ਐਗਰੋ, ਪਨਸੀਡ ਅਤੇ ਹੋਰ ਖੇਤੀਬਾੜੀ ਡਿਗਰੀ ਨਾਲ ਸਬੰਧਤ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਦੀ ਮੰਗ ਹੈ ਕਿ ਸਰਕਾਰ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਲਿਖਤੀ ਨੋਟੀਫਿਕੇਸ਼ਨ ਜਾਰੀ ਕਰੇ ਤਾਂ ਜੋ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਰੁਜ਼ਗਾਰ ਮਿਲ ਸਕੇ। ਖੇਤੀ ਪ੍ਰਧਾਨ ਸੂਬੇ ਵਿੱਚ ਇਨ੍ਹਾਂ ਵਿਭਾਗਾਂ ’ਚ ਅਸਾਮੀਆਂ ਦਾ ਖਾਲੀ ਹੋਣਾ ਖੇਤੀਬਾੜੀ ਦੇ ਵਿਕਾਸ ਵਿੱਚ ਖੜ੍ਹੋਤ ਲਿਆ ਸਕਦਾ ਹੈ।

3 thoughts on “ਪੀ ਏ ਯੂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ”

  1. Pingback: casino welcome bonus comparison

  2. Pingback: ตรายางออนไลน์

  3. Pingback: https://moremagicappleigrat.kz

Comments are closed.

Scroll to Top