ਪੰਜਾਬ ਸਰਕਾਰ ਵੱਲੋਂ ਬਣਾਈ ਗਈ ਆਊਟਸਟੈਂਡਿੰਗ ਸਪੋਰਟਸ ਪਰਸੋਨਲ-2024 ਪਾਲਿਸੀ ਅਨੁਸਾਰ ਖੇਡਾਂ ’ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ’ਚ 26-05-2025 ਨੂੰ 38 ਕੋਚ ਗਰੁੱਪ ਬੀ ਤੇ ਸੀ ਸ਼੍ਰੇਣੀ ’ਚ ਨਿਯੁਕਤ ਕੀਤੇ ਗਏ ਹਨ। ਪੰਜਾਬ ਸਰਕਾਰ ਨੂੰ ਇਸ ਗੱਲ ਦੀ ਵਧਾਈ ਹੈ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਪ੍ਰਤੀ ਲਗਾਤਾਰ ਕੰਮ ਕਰ ਰਹੀ ਹੈ ਪਰ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬੀ ਭਾਸ਼ਾ ਦੀ ਅਣਗਹਿਲੀ ਤੇ ਅਣਦੇਖੀ ਕਰ ਰਹੀ ਹੈ। ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਿੱਚ ਰੱਖੇ ਗਏ 38 ਕੋਚ ਬਿਨਾਂ ਪੰਜਾਬੀ ਭਾਸ਼ਾ ਦਾ ਪੇਪਰ ਪਾਸ ਕੀਤਿਆਂ ਨਿਯੁਕਤ ਕਰ ਦਿੱਤੇ ਗਏ ਹਨ। ਇਹ ਨਿਯੁਕਤੀ ਪੰਜਾਬ ਸਿਵਲ ਸਰਵਿਸਿਜ਼ ਨਿਯਮਾਂ ਦੇ ਬਿਲਕੁਲ ਖ਼ਿਲਾਫ਼ ਹੈ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਪ੍ਰਤੀ ਅਣਗਹਿਲੀ ਤੇ ਅਣਦੇਖੀ ਖ਼ਿਲਾਫ ਸਰਕਾਰ ਨੂੰ ਲਿਖੀ ਚਿੱਠੀ ਗਈ ਹੈ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਵੀ ਅਜਿਹਾ ਹੋ ਚੁੱਕਾ ਹੈ। ਭਾਸ਼ਾ ਦੇ ਮਸਲਿਆਂ ’ਤੇ ਮੁੱਖ ਮੰਤਰੀ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਵੀ ਮੰਗ ਕੀਤੀ ਜਾ ਚੁੱਕੀ ਹੈ। ਅਕਾਦਮੀ ਦੇ ਪ੍ਰਬੰਧਕੀ ਬੋਰਡ ਨੇ ਇਸ ਦੀ ਨਿੰਦਾ ਕੀਤੀ ਹੈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਸਿੰਘ ਕੈਲੇ, ਜਨਮੇਜਾ ਸਿੰਘ ਜੌਹਲ, ਡਾ.ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਡਾ.ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ.ਸਰਘੀ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਆਦਿ ਸ਼ਾਮਲ ਹਨ।
Bottom of Form