ਪੰਜਾਬ ਭਰ ਵਿੱਚ 51 ਥਾਵਾਂ ’ਤੇ ਗੂੰਜਦੇ ਰਹੇ ਕਿਸਾਨਾਂ ਦੇ ਨਾਅਰੇ

ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ 51 ਥਾਵਾਂ ’ਤੇ ‘ਆਪ’ ਦੇ ਮੰਤਰੀਆਂ, ਵਿਧਾਇਕਾਂ ਤੇ ਭਾਜਪਾ ਆਗੂਆਂ ਅਤੇ ਟੌਲ ਪਲਾਜ਼ਿਆਂ ’ਤੇ ਲਾਏ ਪੱਕੇ ਮੌਕੇ ਅੱਜ ਵੀ ਜਾਰੀ ਰਹੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ 2 ਦਿਨਾਂ ਵਿੱਚ ਖਰੀਦ ਪੂਰੀ ਤਰ੍ਹਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਪ੍ਰੰਤੂ ਸਰਕਾਰ ਪਹਿਲਾਂ ਵੀ ਕਈ ਵਾਰ ਵੱਖ-ਵੱਖ ਵਰਗਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਅਮਲੀ ਰੂਪ ਦੇਣ ਤੋਂ ਪਿਛੇ ਹੱਟ ਗਈ। ਕਿਸਾਨ ਆਗੂਆਂ ਨੇ ਅੱਜ ਵੱਖ-ਵੱਖ ਥਾਵਾਂ ’ਤੇ ਲਾਏ ਮੋਰਚਿਆਂ ਵਿੱਚ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਕਿਸਾਨ ਆਗੂਆਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਬਰਨਾਲਾ/ਧਨੌਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਚੌਥੇ ਦਿਨ ਵੀ ਬਡਬਰ ਟੌਲ ਪਲਾਜ਼ਾ ’ਤੇ ਲੱਗੇ ਪੱਕੇ ਮੋਰਚੇ ’ਚ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਰ ਸਰਕਾਰ ਕਿਸਾਨ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਤੋਂ ਪਹਿਲਾਂ ਹੀ ਪਤਾ ਲੱਗ ਗਿਆ ਸੀ ਕਿ ਇਸ ਵਾਰ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲੇਗੀ ਅਤੇ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪਵੇਗਾ। ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਿਸਾਨ ਨਾਲ ਖੁੰਦਕ ਰੱਖਦੀ ਹੈ ਅਤੇ ਇਸੇ ਕਰਕੇ ਗੁਦਾਮਾਂ ਵਿੱਚ ਹਾਲੇ ਤੱਕ ਚੌਲ ਨਹੀਂ ਚੁੱਕਿਆ ਗਿਆ। ਇਨ੍ਹਾਂ ਕਦਮਾਂ ’ਤੇ ਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਾਧੂ ਅਨਾਜ ਪੈਦਾ ਕਰਨ ’ਤੇ ਸਾਬਾਸ਼ੀ ਤਾਂ ਕੀ ਦੇਣੀ ਸੀ ਸਗੋਂ ਫਸਲ ਨਾ ਚੁੱਕ ਕੇ ਕਿਸਾਨਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ, ਅਮਰਜੀਤ ਕੌਰ ਬਡਬਰ, ਲਖਵੀਰ ਕੌਰ ਧਨੌਲਾ, ਨਰਿੱਪਜੀਤ ਸਿੰਘ ਨਿੱਪੀ ਮੌਜੂਦ ਸਨ।

6 thoughts on “ਪੰਜਾਬ ਭਰ ਵਿੱਚ 51 ਥਾਵਾਂ ’ਤੇ ਗੂੰਜਦੇ ਰਹੇ ਕਿਸਾਨਾਂ ਦੇ ਨਾਅਰੇ”

  1. Pingback: plinkoigraotzyvyonlayn.kz

  2. Pingback: หวยเกาหลี

  3. Pingback: แทงหวย24

  4. Pingback: แหนบกระดาน

  5. Pingback: นำเข้าสินค้าจากจีน

  6. Pingback: ปั้มคนดูไลฟ์

Comments are closed.

Scroll to Top