ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਦੇ ਕਿਸਾਨਾਂ ਦੀ ਇਹ ਵੱਡੀ ਜਿੱਤ ਹੈ ਅਤੇ ‘ਆਪ’ ਸਰਕਾਰ ਨੂੰ ਕਿਸਾਨੀ ਰੋਹ ਅੱਗੇ ਆਖ਼ਰ ਝੁਕਣਾ ਪਿਆ ਹੈ। ਚੇਤੇ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ਤੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ। ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ 4 ਜੂਨ ਨੂੰ ਪ੍ਰਵਾਨਗੀ ਦਿੱਤੀ ਸੀ ਅਤੇ 25 ਜੁਲਾਈ ਨੂੰ ਕੈਬਨਿਟ ਨੇ ਇਸ ਨੀਤੀ ਵਿੱਚ ਸੋਧਾਂ ਕੀਤੀਆਂ ਸਨ। ‘ਆਪ’ ਸਰਕਾਰ ਵੱਲੋਂ ਹੁਣ ਤੱਕ ਇਸ ਨੀਤੀ ਨੂੰ ਕਿਸਾਨ ਹਿਤੈਸ਼ੀ ਦੱਸਿਆ ਜਾ ਰਿਹਾ ਸੀ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਇਸ ਨੀਤੀ ਖ਼ਿਲਾਫ਼ ਬਿਗਲ ਵਜਾਇਆ ਹੋਇਆ ਸੀ। ਵਿਰੋਧੀ ਧਿਰਾਂ ਵੱਲੋਂ ਇਸ ਨੀਤੀ ਖ਼ਿਲਾਫ਼ ਪ੍ਰੋਗਰਾਮ ਉਲੀਕੇ ਹੋਏ ਸਨ। ਪੰਜਾਬ ਦੀ ਕਿਸਾਨਾਂ ਦੇ ਰੋਹ ਨੂੰ ਭਾਂਪਦਿਆਂ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਤਹਿਤ 65,533 ਏਕੜ ਜ਼ਮੀਨ ਐਕੁਆਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
4 thoughts on “ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ”
Comments are closed.

Pingback: ปั้มไลค์
Pingback: สกรีนเสื้อ
Pingback: ร้านแอร์สมุทรปราการ
Pingback: Ulthera