‘ਬਾਣੀ, ਬਾਣਾ ਅਤੇ ਗਤਕਾ ਸਿੱਖਾਂ ਦੀ ਵਿਰਾਸਤ’

ਹੋਲਾ ਮਹੱਲਾ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿੱਚ ਵਿਰਸਾ ਸੰਭਾਲ ਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਗਏ। ਦੋ ਰੋਜ਼ਾ ਇਨ੍ਹਾਂ ਮੁਕਾਬਲਿਆਂ ਵਿੱਚ ਭਾਰਤ ਭਰ ਤੋਂ 22 ਟੀਮਾਂ ਨੇ ਭਾਗ ਲਿਆ ਅਤੇ ਸਿੱਖ ਸ਼ਸਤਰ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਰਹੀਆਂ। ਬੁੱਢਾ ਦਲ ਵੱਲੋਂ ਗਿਆਨੀ ਅਮਰਜੀਤ ਸਿੰਘ (ਕਾਰਜਕਾਰੀ ਹੈੱਡ ਗ੍ਰੰਥੀ, ਸ੍ਰੀ ਹਰਿਮੰਦਰ ਸਾਹਿਬ), ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਗੁਰਦੇਵ ਸਿੰਘ ਅਸਟਰੇਲੀਆ, ਭਾਈ ਹਰੀ ਸਿੰਘ ਰੰਧਾਵੇ ਵਾਲੇ ਅਤੇ ਬਾਬਾ ਜਸਵਿੰਦਰ ਸਿੰਘ ਜੱਸੀ ਨੂੰ ਸਿਰੀ ਸਾਹਿਬ, ਦੁਸ਼ਾਲਾ, ਸਿਰਪਾਓ, ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬਾਣੀ, ਬਾਣਾ ਅਤੇ ਗਤਕਾ ਖਾਲਸਾਈ ਸ਼ਾਨ ਦੇ ਅਟੁੱਟ ਅੰਗ ਹਨ ਅਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਇਸ ਕਲਾ ਨੂੰ ਸੰਭਾਲਣ ਲਈ ਕੀਤੇ ਯਤਨ ਪ੍ਰਸ਼ੰਸਾਜਨਕ ਹਨ। ਇਸ ਮੌਕੇ ਬਾਬਾ ਅਵਤਾਰ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਜਗੀਰ ਸਿੰਘ, ਬਾਬਾ ਰਘੁਬੀਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਬੰਤਾ ਸਿੰਘ, ਬਾਬਾ ਮਾਹਣਾ ਸਿੰਘ, ਬਾਬਾ ਅਰਜਨ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਬਲਵਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਖਜੀਤ ਸਿੰਘ, ਬਾਬਾ ਢੂੰਡਾ ਸਿੰਘ, ਬਾਬਾ ਗੁਰਮੇਲ ਸਿੰਘ, ਅਮਰਜੀਤ ਸਿੰਘ ਚਾਵਲਾ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਰਣਯੋਧ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਖੜਕ ਸਿੰਘ, ਬਾਬਾ ਚਰਨ ਸਿੰਘ ਫਤਹਿਗੜ੍ਹ ਸਾਹਿਬ ਅਤੇ ਇੰਦਰਪਾਲ ਸਿੰਘ ਫੌਜੀ ਸਮੇਤ ਹੋਰ ਨਿਹੰਗ ਸਿੰਘ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Scroll to Top