ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਇਹ ਫੈਸਲਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹਾਲ ਹੀ ਵਿੱਚ ਕੀਤੇ ਦੌਰਿਆਂ ਤੋਂ ਬਾਅਦ ਆਇਆ ਹੈ। ਜ਼ਮਾਨਤ ਦੀਆਂ ਸ਼ਰਤਾਂ ਤੇ ਹੋਰ ਵੇਰਵਿਆਂ ਬਾਰੇ ਹਾਲੇ ਜਾਣਕਾਰੀ ਨਹੀਂ ਮਿਲੀ। ਇਸ ਵੇਲੇ ਮਜੀਠੀਆ ਦੀ ਰਿਹਾਈ ਨੂੰ ਪੰਜਾਬ ਦੇ ਰਾਜਨੀਤਕ ਹਲਕਿਆਂ ਵਿੱਚ ਅਹਿਮ ਪੱਖ ਤੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਅਗਲੇ ਸਾਲ ਸੂਬੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬਾਰਾਂ ਦਿਨਾਂ ਦੇ ਪੁਲੀਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਸੀ ਅਤੇ ਦੇਸ਼ ਦੀ ਸਿਖ਼ਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।

Scroll to Top