ਬੀਕੇਯੂ (ਰਾਜੇਵਾਲ) ਵੱਲੋਂ ਬੀਬੀਐੱਮਬੀ ਦੇ ਚੀਫ ਇੰਜਨੀਅਰ ਦੇ ਦਫਤਰ ਅੱਗੇ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਚੀਫ ਇੰਜਨੀਅਰ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਕਿਰਤੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਮੋਰਚਾ ਰੋਪੜ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ’ਤੇ ਬੀਬੀਐੱਮਬੀ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਪਾਣੀਆਂ ਦੇ ਗੰਭੀਰ ਹੋ ਰਹੇ ਸੰਕਟ ਬਾਰੇ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਮੁਹਿੰਮ ਵਿੱਢਣ ਦੀ ਲੋੜ ਹੈ ਕਿਉਂਕਿ ਮੌਜੂਦਾ ਸਮੇਂ ਜ਼ਮੀਨ ਹੇਠਲਾ ਪਾਣੀ ਲਗਾਤਾਰ ਖਾਤਮੇ ਵੱਲ ਵਧ ਰਿਹਾ ਤੇ ਉਪਰੋਂ ਇਸ ਪਾਣੀ ਵਿੱਚ ਜ਼ਹਿਰੀਲੇ ਤੱਤ ਸ਼ਾਮਲ ਹਨ ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣੇਗਾ। ਇਸ ਲਈ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਦੇ ਨਾਲ ਨਾਲ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸ਼ਤ ਵੱਲ ਤੁਰਨਾ ਪਵੇਗਾ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਥਾਂ ਪਾਣੀ ਦੇ ਸੰਕਟ ਨੂੰ ਹੱਲ ਕਰਨ ਲਈ ਵਿੱਤੀ ਪੈਕੇਜ ਦਿੱਤਾ ਜਾਵੇ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ, ਬੀਕੇਯੂ ਰਾਜੇਵਾਲ ਦੇ ਮੁਕੇਸ਼ ਚੰਦਰ, ਬੀਕੇਯੂ ਕਾਦੀਆਂ ਦੇ ਤਰਸੇਮ ਗੱਗੋਂ, ਕਿਰਤੀ ਕਿਸਾਨ ਮੋਰਚਾ ਦੇ ਪ੍ਰਧਾਨ ਵੀਰ ਸਿੰਘ ਬੜਵਾ, ਰਣਬੀਰ ਸਿੰਘ ਕੁਰੜ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਨਾਮ ਸਿੰਘ ਨੇ ਸੰਬੋਧਨ ਕੀਤਾ।

11 thoughts on “ਬੀਕੇਯੂ (ਰਾਜੇਵਾਲ) ਵੱਲੋਂ ਬੀਬੀਐੱਮਬੀ ਦੇ ਚੀਫ ਇੰਜਨੀਅਰ ਦੇ ਦਫਤਰ ਅੱਗੇ ਧਰਨਾ”

  1. Pingback: เช็คสลิปโอนเงิน

  2. Pingback: มอเตอร์ไซค์ ราชบุรี

  3. Pingback: บุหรี่นอก

  4. Pingback: sports urge

  5. Pingback: фрибет пин ап

  6. Pingback: หวย24

  7. Pingback: Western Sex XXX

  8. Pingback: ais fiber

  9. Pingback: Blood Clot in Leg Symptoms Treatment

  10. Pingback: เว็บหวยจ่ายดี

  11. Pingback: neon club казино зеркало

Comments are closed.

Scroll to Top