ਬੇਅਦਬੀ ਮਾਮਲੇ ’ਤੇ ਕਾਰਵਾਈ ਨਾ ਹੋਣ ’ਤੇ ਰੋਸ

ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲ ਪਰਜਾ ਮੰਡਲ ਲਹਿਰ ਦੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ 92ਵੀਂ ਬਰਸੀ ਮੌਕੇ ਪਿੰਡ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।‌ ਇਹ ਬੇਅਦਬੀ ਬਰਸੀ ਸਮਾਗਮ ਦੇ ਦੂਜੇ ਦਿਨ ਵਾਪਰੀ‌ ਪਰ ਪਿਛਲੇ ਤਿੰਨ ਦਿਨਾਂ ਤੋਂ ਪੁਲੀਸ ਵਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਪਿੰਡ ਦੇ ਮੁੱਖ ਬੱਸ ਅੱਡੇ ‘ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ ਅਤੇ ਐਸਜੀਪੀਸੀ ਦੇ ਮੈਨੇਜਰ ਸੁਰਜੀਤ ਸਿੰਘ ਨੇ‌ ਦੱਸਿਆ ਕਿ ਬਰਸੀ ਸਮਾਗਮ ਮੌਕੇ ਪਿੰਡ ਵਿੱਚ ਗੁਟਕਾ ਸਾਹਿਬ ਦੇ ਪਿੰਡ ਵਿੱਚ ਖਿਲਰੇ ਹੋਏ ਅੰਗ ਮਿਲੇ ਸਨ, ਜਿਸ ਸਬੰਧੀ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਪਿੰਡ ਦੀ ਪੰਚਾਇਤ ਅਤੇ ਪ੍ਰਬੰਧਕਾਂ ਨੇ ਦੋ ਵਿਅਕਤੀ ਪੁਲੀਸ ਹਵਾਲੇ ਵੀ ਕੀਤੇ‌ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਜਿਸ ਉਪਰ ਤੁਰੰਤ ਕਾਰਵਾਈ ਕਰਕੇ ਇਸਦੇ ਮੁੱਖ ਸਾਜ਼ਿਸ਼ ਕਰਨ ਵਾਲੇ ਸਾਹਮਣੇ ਲਿਆਂਦੇ ਜਾਣ। ਇਸ ਮੌਕੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੁੰਘਾ ਨੇ ਵੀ ਪੁਲੀਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਅਤੇ ਐਸਜੀਪੀਸੀ ਵੱਲੋਂ ਵੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ। ਇਸ ਮੌਕੇ ਧਰਨੇ ਵਿੱਚ ਪਹੁੰਚੇ ਡੀਐਸਪੀ ਸਤਬੀਰ ਸਿੰਘ ਬੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਟਕਾ ਸਾਹਿਬ ਦੇ ਪਾਵਨ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲੀਸ ਵੱਲੋਂ ਪਿੰਡ ਠੀਕਰੀਵਾਲਾ ਦੇ ਇੱਕ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀ ਸਮੇਤ ਉਸ ਦੇ ਧੂਰੀ ਨਾਲ ਸਬੰਧਿਤ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਦੀ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਪਿੱਛੇ ਕਿਸ ਵਿਅਕਤੀ ਵੱਲੋਂ ਸਾਜਿਸ਼ ਕੀਤੀ ਗਈ ਹੈ ਉਸ ਬਾਰੇ ਪੜਤਾਲ ਜਾਰੀ ਹੈ।

4 thoughts on “ਬੇਅਦਬੀ ਮਾਮਲੇ ’ਤੇ ਕਾਰਵਾਈ ਨਾ ਹੋਣ ’ਤੇ ਰੋਸ”

  1. Pingback: TOP 10 เว็บแทงบอล

  2. Pingback: https://starda-casino.start-seeking.ru

  3. Pingback: โคมไฟ

  4. Pingback: ร้านแอร์สมุทรปราการ

Comments are closed.

Scroll to Top