ਬੰਦੀ ਛੋੜ ਦਿਵਸ ਤੇ ਦੀਵਾਲੀ ਅੱਜ ਮਨਾਈ ਜਾ ਰਹੀ ਹੈ। ਅੰਮ੍ਰਿਤਸਰ ਵਿਖੇ ਬੀਤੇ ਕੱਲ 20 ਅਕਤੂਬਰ ਨੂੰ ਦੀਵਾਲੀ ਦਾ ਤਿਉਹਾਰ ਨਹੀਂ ਮਨਾਇਆ ਗਿਆ, ਇਸੇ ਤਰ੍ਹਾਂ ਬੰਦੀ ਛੋੜ ਦਿਵਸ ਵੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਦੇਰ ਸ਼ਾਮ 5 ਵਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਪੁਰਾਤਨ ਮਰਿਆਦਾ ਅਨੁਸਾਰ ਕੌਮ ਦੇ ਨਾਮ ਸੰਦੇਸ਼ ਦੇਣਗੇ | ਇਸ ਤੋਂ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਹੋਣਗੇ | ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਦੇਰ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਹੋਵੇਗੀ ਅਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ I ਇਸੇ ਤਰ੍ਹਾਂ ਲੋਕ ਆਪਣੇ ਘਰਾਂ ਵਿੱਚ ਵੀ ਪੂਜਾ ਕਰਨਗੇ ।