ਮਨਪ੍ਰੀਤ ਸਿੰਘ ਇਆਲੀ ਅੱਜ ‘ਵਾਰਿਸ ਪੰਜਾਬ’ ’ਚ ਸ਼ਾਮਲ ਹੋਣਗੇ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ 9 ਜੂਨ ਨੂੰ ਰਸਮੀ ਤੌਰ ’ਤੇ ਅਕਾਲੀ ਦਲ (ਵਾਰਿਸ ਪੰਜਾਬ) ਜਥੇਬੰਦੀ ਵਿੱਚ ਸ਼ਾਮਲ ਹੋ ਰਹੇ ਹਨ। ਉਹ ਚੰਡੀਗੜ੍ਹ ਵਿੱਚ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾਵੇਗਾ। ਮਨਪ੍ਰੀਤ ਇਆਲੀ ਨੇ ਕੁਝ ਸਮੇਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨਾਲ ਵਖਰੇਵਿਆਂ ਕਾਰਨ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਹ 9 ਜੂਨ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਣ ਜਾ ਰਹੇ ਹਨ।

Scroll to Top