ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨੂੰ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੁਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਸਬੰਧੀ ਚਰਚਾ ਕੀਤੀ। ਸਪੀਕਰ ਨੇ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਕਿਹਾ ਕਿ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ’ਤੇ ਬਣਦੀ ਕਾਰਵਾਈ ਕਰ ਸਕੇ। ਮੀਟਿੰਗ ਵਿੱਚ ਗਰੀਸ਼ ਦਿਆਲਨ ਡੀਜੀਐੱਸਈ ਸਕੂਲ ਐਜੂਕੇਸ਼ਨ, ਡਾ. ਨਰਿੰਦਰ ਕੌਰ ਮੁਲਤਾਨੀ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਪਰਮਿੰਦਰਜੀਤ ਕੌਰ ਪੰਜਾਬੀ ਯੂਨੀਵਰਸਿਟੀ, ਕੁਲਜੀਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਸ਼ਪਾਲ ਸਿੰਘ, ਡਾ. ਖੁਸ਼ਹਾਲ ਸਿੰਘ, ਰਾਜਿੰਦਰ ਸਿੰਘ ਖਾਲਸਾ, ਅਮਰਿੰਦਰ ਸਿੰਘ, ਪਿਆਰੇ ਲਾਲ ਗਰਗ, ਅਸ਼ੋਕ ਚਾਵਲਾ ਸ਼ਾਮਲ ਹੋਏ।
1 thought on “‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ’ਚ ਸੌਂਪਣ ਦੇ ਆਦੇਸ਼”
Comments are closed.

Pingback: วิเคราะห์บอลวันนี้