ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਣੇ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਤੁਰੰਤ ਕਾਰਵਾਈ ਕਰਦਿਆਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰਾਂ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀਆਂ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਦੋਸ਼ੀ ਕਰਮਚਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
2 thoughts on “ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼”
Comments are closed.

Pingback: pggoat88
Pingback: ร้านแอร์สมุทรปราการ