ਯੂਥ ਅਕਾਲੀ ਦਲ ਨੇ ਕੀਤਾ ਰੋਸ ਪ੍ਰਦਰਸ਼ਨ, ਕਿਹਾ- ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ

ਯੂਥ ਅਕਾਲੀ ਦਲ ਨੇ ਅੱਜ ਜ਼ਿਲ੍ਹਾ ਪ੍ਰਧਾਨ ਰਾਣਾ ਆਦੇਸ਼ ਅਗੰਮਪੁਰ ਅਤੇ ਮੀਤ ਪ੍ਰਧਾਨ ਪੰਜਾਬ ਦਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਅੰਨਦਾਤਾ ਨੂੰ ਇਸ ਦਿਵਾਲੀ ਨੂੰ ਕਾਲੀ ਦਿਵਾਲੀ ਵਜੋਂ ਮਨਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਵਿਰੁੱਧ ਅਗੰਮਪੁਰ ਦੀ ਅਨਾਜ ਮੰਡੀ ਵਿੱਚ ਰੋਸ ਪ੍ਰਦਰਸ਼ਨ ਕੀਤੇ। ਕਾਲੀਆਂ ਪੱਟੀਆਂ ਬੰਨ ਕੇ ਯੂਥ ਅਕਾਲੀ ਦਲ ਦੇ ਮੈਂਬਰਾਂ ਨੇ ‘ਸਾਡੀ ਕਾਹਦੀ ਦਿਵਾਲੀ ਕਿਸਾਨਾਂ ਦੀ ਕਾਲੀ ਦਿਵਾਲੀ’ ਵਾਲੇ ਬੈਨਰ ਫੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਏ਼ ਪੀ ਅਗੰਮਪੁਰ,ਦੀਪ ਮਟੋਰ,ਤਜਿੰਦਰ ਠੀਕਰੀਵਾਲ,ਹੈਪੀ ਖਾਨਪੁਰ,ਅਜੈ ਢੇਰ, ਮਿੰਦੂ ਸੂਰੇਵਾਲ,ਪੰਮ ਕਲੋਤਾ,ਅਮਰੀਕ ਮਾਗੇਵਾਲ ,ਕਾਕੂ ਪਲਾਸੀ ਆਦਿ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Scroll to Top