ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅਕਾਲੀ ਦਲ ਵੱਲੋਂ ਤਿੱਖੇ ਸੰਘਰਸ਼ ਦੀ ਤਿਆਰੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂੁਲਿੰਗ ਨੀਤੀ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਇੱਕ ਐਮਰਜੈਂਸੀ ਮੀਟਿੰਗ 7 ਅਗਸਤ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸੱਦ ਲਈ ਹੈ। ਇਸ ਮੀਟਿੰਗ ਵਿੱਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੈਂਡ ਪੂਲਿੰਗ ਨੀਤੀ ਵਿਰੁੱਧ ਸ਼ੁਰੂ ਕੀਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਅਤੇ ਸੂਬੇ ਵਿੱਚ ਵਿਗੜ ਰਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।

Scroll to Top