ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਦੁਪਹਿਰੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਤੇ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਤਿਆਰ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਿਆ ਜਾਵੇਗਾ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਤਾਂ ਝੋਨਾ ਖਰੀਦਿਆ ਜਾ ਰਿਹਾ ਹੈ ਅਤੇ ਨਾ ਹੀ ਮੰਡੀਆਂ ਵਿੱਚੋਂ ਲਿਫਟਿੰਗ ਹੋ ਰਹੀ ਹੈ।
2 thoughts on “ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ”
Comments are closed.

Pingback: ร้านต่อผม
Pingback: online translation tool