ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਬਾਦਲ ਅਤੇ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ

ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਪਟਿਆਲਾ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਨੀਂਹ ਪੰਥਕ ਸੰਸਥਾਵਾਂ, ਖ਼ਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਦੀ ਰਾਖੀ ਲਈ ਰੱਖੀ ਗਈ ਸੀ, ਪਰ ਸਮੇਂ ਦੇ ਨਾਲ ਕੁਝ ਵਿਅਕਤੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਪਾਰਟੀ ਦੀ ਦਿਸ਼ਾ ਬਦਲ ਦਿੱਤੀ। ਉਨ੍ਹਾਂ ਕਿਹਾ ਕਿ ਸੀਨੀਅਰ ਅਤੇ ਪ੍ਰਮੁੱਖ ਆਗੂਆਂ ਨੂੰ ਲਾਂਭੇ ਕਰਕੇ ਪਾਰਟੀ ਦੀ ਕਮਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਪੰਥ-ਪ੍ਰਸਤ ਅਤੇ ਵਫ਼ਾਦਾਰ ਵਰਕਰਾਂ ਨੂੰ ਬਾਹਰ ਕੱਢ ਦਿੱਤਾ ਅਤੇ ਰੇਤ ਮਾਫੀਆ, ਕੇਬਲ ਮਾਫੀਆ ਅਤੇ ਨਸ਼ਾ ਤਸਕਰਾਂ ਵਰਗੇ ਅਨਸਰਾਂ ਨੂੰ ਅਕਾਲੀ ਦਲ ਨਾਲ ਜੋੜ ਦਿੱਤਾ। ਬੰਬ ਧਮਾਕਿਆਂ ਬਾਰੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਕੀਤੇ ਖੁਲਾਸਿਆਂ ’ਤੇ ਟਿੱਪਣੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਸਮੇਂ ਦੇ ਬੰਬ ਧਮਾਕੇ ਸਰਕਾਰਾਂ ਬਣਾਉਣ ਅਤੇ ਬਚਾਉਣ ਦੀ ਰਾਜਨੀਤੀ ਦਾ ਹਿੱਸਾ ਸਨ ਅਤੇ ਇਹ ਸਭ ਸਰਕਾਰੀ ਨਿਗਰਾਨੀ ਹੇਠ ਹੋਇਆ ਸੀ। ਗ਼ੌਰਤਲਬ ਹੈ ਕਿ ਭੱਠਲ ਦੀ ਇੱਕ ਪੋਡਕਾਸਟ ਦੌਰਾਨ ਕੀਤੀ ਟਿੱਪਣੀ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪਾਰਟੀ ਦੀ ਮੁੜ ਸਰਕਾਰ ਬਣਾਉਣ ਵਿੱਚ ਮਦਦ ਕਰਨ ਲਈ ਬੰਬ ਧਮਾਕੇ ਕਰਨ ਦਾ ਇੱਕ ਬਹੁਤ ਹੀ ਮਾੜਾ ਪ੍ਰਸਤਾਵ ਮਿਲਿਆ ਸੀ, ਨੇ ਸਿਆਸੀ ਤੂਫਾਨ ਖੜ੍ਹਾ ਕਰ ਦਿੱਤਾ ਹੈ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ 1996-97 ਦੇ ਇਨ੍ਹਾਂ ਕਾਲੇ ਸੱਚਾਂ ਦੀ ਜਾਂਚ ਲਈ ਇੱਕ ਸੁਤੰਤਰ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ ਅਤੇ ਪੰਜਾਬ ਭਾਜਪਾ ਨੇ ਕਾਂਗਰਸ ਤੋਂ ਸਪੱਸ਼ਟੀਕਰਨ ਮੰਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੋਈ ਵੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐੱਸ ਵਾਈ ਐੱਲ ਮੁੱਦੇ ’ਤੇ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸ਼ਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਕਿਲ੍ਹਾ ਹੈ, ਜਿਸ ਨੂੰ ਸਿਆਸੀ ਦਖ਼ਲਅੰਦਾਜ਼ੀ ਤੋਂ ਬਚਾਉਣਾ ਲਾਜ਼ਮੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਪੁਨਰ-ਸੁਰਜੀਤੀ ਅਤੇ ਪੰਥਕ ਸੰਸਥਾਵਾਂ ਤੇ ਪੰਜਾਬ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ।

5 thoughts on “ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ ਬਾਦਲ ਅਤੇ ਭੱਠਲ ਵਿਰੁੱਧ ਤਿੱਖਾ ਸ਼ਬਦੀ ਹਮਲਾ”

  1. Pingback: click here

  2. Pingback: xosomoinhat.com

  3. Pingback: Aderindo ao ISIL no Brasil

  4. Pingback: holistic dating

  5. Pingback: https://dentaireplus.com/рулетка-онлайн-бесплатно-как-азартны/

Comments are closed.

Scroll to Top