ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 2027 ਦੀਆਂ ਚੋਣਾਂ ਲਈ ਤਿਆਰ: ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ-ਬਹੁਤ ਜਲਦ ਲਾਏ ਜਾਣਗੇ ਸਾਰੇ ਹਲਕਿਆਂ ਦੇ ਇੰਚਾਰਜ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 2027 ਦੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਬਹੁਤ ਜਲਦੀ ਪਾਰਟੀ ਵੱਲੋਂ ਸਮੂਹ ਹਲਕਿਆਂ ਦੇ ਇੰਚਾਰਜ ਨਿਯੁਕਤ ਕਰ ਦਿੱਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਅਦ ਪੁਨਰ ਸੁਰਜੀਤ ਦੇ ਸੂਬਾ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਟਾਂਡਾ ਵਿਖੇ ਹੋਈ ਇੱਕ ਵਿਸ਼ਾਲ ਕਾਨਫਰੰਸ ਦੌਰਾਨ ਕੀਤਾ। ਜਥੇਦਾਰ ਹਰਪ੍ਰੀਤ ਸਿੰਘ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿੱਚ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ’ਚ ਹੋਈ ਇਸ ਵਿਸ਼ਾਲ ਕਾਨਫਰੰਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਕਾਨਫਰੰਸ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਤੇ ਇਲਾਕੇ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨਾਲ ਪਾਰਟੀ ਜਨਰਲ ਸਕੱਤਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਪਾਰਟੀ ਆਗੂ ਸੁੱਚਾ ਸਿੰਘ ਛੋਟੇਪੁਰ, ਰਵੀਇੰਦਰ ਸਿੰਘ, ਸੁਖਦੇਵ ਸਿੰਘ ਫਗਵਾੜਾ, ਸੰਤ ਬਾਬਾ ਗੁਰਦੇਵ ਸਿੰਘ, ਅਵਤਾਰ ਸਿੰਘ ਜੌਹਲ, ਹਰਬੰਸ ਸਿੰਘ ਮੰਝਪੁਰ, ਹਰਜੀਤ ਕੌਰ ਤਲਵੰਡੀ, ਸੁਖਵਿੰਦਰ ਸਿੰਘ ਮੂਨਕ ਵੀ ਹਾਜ਼ਰ ਸਨ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਸਿੰਘ ਬਾਦਲ ਨੂੰ ਸਿਰਫ ਪ੍ਰਧਾਨ ਦਾ ਅਹੁਦਾ ਚਾਹੀਦਾ ਹੈ ਚਾਹੇ ਉਸ ਨੂੰ ਸ਼ਮਸ਼ਾਨਘਾਟ ਦਾ ਪ੍ਰਧਾਨ ਹੀ ਬਣਾ ਦਿਓ। ਸੁਖਬੀਰ ਬਾਦਲ ਨੂੰ ਸਿੱਖ ਕੌਮ ਦੀ ਇਜ਼ਤ ਜਾਂ ਮਾਣ ਸਤਿਕਾਰ ਨਾਲ ਕੋਈ ਸਰੋਕਾਰ ਨਹੀਂ ਹੈ। ਸੁਖਬੀਰ ਬਾਦਲ ਜਿਹੜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਗੌੜੇ ਹੋਏ ਹਨ, ਜਿੰਨੀਆਂ ਮਰਜ਼ੀ ਰੈਲੀਆਂ ਕਰ ਲੈਣ ਪਰ ਪੰਥ ਕਦੇ ਵੀ ਉਸ ਨੂੰ ਪ੍ਰਵਾਨ ਨਹੀਂ ਕਰੇਗਾ। ਇਸ ਮੌਕੇ ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੇ ਹਮਲਾਵਰ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ ਤੇ ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸਿੱਖ ਕੌਮ ਦਾ ਜਿਨ੍ਹਾਂ ਨੁਕਸਾਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ, ਉਨਾਂ ਨੁਕਸਾਨ ਪੰਜਾਬ ਜਾਂ ਸਿੱਖ ਕੌਮ ਦਾ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਇਸ ਮੌਕੇ ਸਮੂਹ ਲੀਡਰਸ਼ਿਪ ਵੱਲੋਂ ਪਾਰਟੀ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਨੂੰ ਕਿਰਪਾਨ ਤੇ ਸਿਰੋਪਾਉ ਭੇਂਟ ਕਰਦੇ ਹੋਏ ਸਨਮਾਨਿਤ ਕੀਤਾ । ਇਸ ਮੌਕੇ ਜਥੇਦਾਰ ਕਿਰਪਾਲ ਸਿੰਘ ਜਾਜਾ, ਪੂਰਨ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ ਮਿਆਣੀ, ਗੁਰਦੇਵ ਸਿੰਘ, ਗੁਰਦੇਵ ਸਿੰਘ ਜੀਆ ਨੱਥਾ, ਬਾਬਾ ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਮਨੀ ਸਿੰਘ, ਸਾਬਕਾ ਸਰਪੰਚ ਤੀਰਥ ਸਿੰਘ ਮੁਨਕ, ਪ੍ਰਹਲਾਦ ਸਿੰਘ, ਪ੍ਰਿਥੀ ਸਿੰਘ, ਨੰਬਰਦਾਰ ਹਜਾਰਾ ਸਿੰਘ, ਤਰਸੇਮ ਸਿੰਘ, ਮਦਨ ਮੋਹਨ ਸਿੰਘ, ਨਿਰਮਲ ਸਿੰਘ, ਰਤਨ ਸਿੰਘ ਖੋਖਰ ਤੇ ਅਮਰਜੀਤ ਸਿੰਘ ਤੋਂ ਇਲਾਵਾ ਬਹੁਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।

Scroll to Top