ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਹੈ ਜਦੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਖਿਆ ਕਿ ਉਹ ਇਸ ਮਾਮਲੇ ਵਿੱਚ ਸਰਕਾਰ ਨੂੰ ਬਣਦਾ ਸਹਿਯੋਗ ਕਰਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਚ ਕੀਤੀ ਜਾ ਰਹੀ ਸਿਆਸਤ ਨੂੰ ਬੰਦ ਕੀਤਾ ਜਾਵੇ। ਇਸ ਤੋਂ ਪਹਿਲਾਂ ਜਥੇਦਾਰ ਨੇ ਆਖਿਆ ਸੀ ਕਿ ਮਾਮਲੇ ਵਿੱਚ ਚੱਲ ਰਹੀ ਪੁਲੀਸ ਜਾਂਚ ਦੌਰਾਨ ਸ਼੍ਰੋਮਣੀ ਕਮੇਟੀ ਸਰਕਾਰ ਨੂੰ ਕੋਈ ਸਹਿਯੋਗ ਨਾ ਕਰੇ। ਅੱਜ ਜਥੇਦਾਰ ਸ੍ਰੀ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖ਼ਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਹੀ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ। ਪਰ ਪੰਥ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਗਿਆ ਹੈ ਕਿ ਉਹ ਸਿਰਫ਼ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ। ਮਾਮਲੇ ਦੀ ਜਾਂਚ ਲਈ ਜੇ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਇਸ ਲਈ ਪ੍ਰਧਾਨ ਧਾਮੀ ਦੀ ਹਾਜ਼ਰੀ ਵਿੱਚ ਲੋੜੀਂਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿੱਚ ਦੇਖੀ ਜਾ ਸਕਦੀ ਹੈ। ਜਥੇਦਾਰ ਨੇ ਕਿਹਾ ਕਿ ਈਸ਼ਰ ਸਿੰਘ ਪੜਤਾਲੀਆ ਕਮਿਸ਼ਨ ਨੇ ਆਪਣੀ ਰਿਪੋਰਟ ਦੇ ਚੌਥੇ ਭਾਗ ਦੇ ਪੰਨਾ ਨੰਬਰ 231 ਉੱਤੇ ਸਪੱਸ਼ਟ ਲਿਖਿਆ ਹੈ ਕਿ ਕੋਈ ਵੀ ਸਿਆਸੀ ਪਾਰਟੀ ਇਸ ਮਾਮਲੇ ’ਚੋਂ ਸਿਆਸੀ ਲਾਹਾ ਲੈਣ ਦਾ ਯਤਨ ਨਾ ਕਰੇ ਤੇ ਜੇ ਕੋਈ ਪਾਰਟੀ ਅਜਿਹਾ ਕਰਦੀ ਹੈ ਤਾਂ ਉਹ ਅਕਾਲ ਤਖ਼ਤ ਪ੍ਰਤੀ ਜਵਾਬਦੇਹ ਤੇ ਪੰਥ ਦੋਖੀ ਹੋਵੇਗੀ। ਉਨ੍ਹਾਂ ਕਿਹਾ ਅਕਾਲ ਤਖ਼ਤ ਵੱਲੋਂ ਆਦੇਸ਼ ਜਾ ਚੁੱਕਾ ਹੈ ਕਿ ਕੋਈ ਵੀ ਸਿਆਸੀ ਧਿਰ, ਸੰਸਥਾ, ਵਿਅਕਤੀ ਇਸ ਸੰਜੀਦਾ ਮਾਮਲੇ ’ਤੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਨਾ ਕਰੇ।
3 thoughts on “ਸ਼੍ਰੋਮਣੀ ਕਮੇਟੀ ਜਾਂਚ ਵਿੱਚ ਸਹਿਯੋਗ ਕਰੇ: ਗੜਗੱਜ”
Comments are closed.

Pingback: https://sultangems.xyz/kz/
Pingback: HL789
Pingback: websiteslot