ਸਿਟ ਵੱਲੋਂ ਮਜੀਠੀਆ ਤੋਂ ਡੇਢ ਘੰਟਾ ਪੁੱਛ-ਪੜਤਾਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਇੱਥੇ ਬਹੁ ਕਰੋੜੀ ਡਰੱਗਜ਼ ਮਾਮਲੇ ਦੀ ਜਾਂਚ ਲਈ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਕੋਲੋਂ ਕਰੀਬ ਡੇਢ ਘੰਟਾ ਪੁੱਛ-ਪੜਤਾਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਮਜੀਠੀਆ ਨੇ ਜਾਂਚ ਵਿੱਚ ਸਹਿਯੋਗ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾ ਸਕਦਾ ਹੈ। ਸਿਟ ਅੱਗੇ ਪੇਸ਼ ਹੋਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‌ਮਜੀਠੀਆ ਨੇ ਕਿਹਾ ਉਹ ਸੱਤ ਵਾਰ ਸਿਟ ਅੱਗੇ ਪੇਸ਼ ਹੋ ਚੁੱਕੇ ਹਨ। ਉਹ ਕਦੇ ਵੀ ਜਾਂਚ ’ਚੋਂ ਨਹੀਂ ਭੱਜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਉਹ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਬੋਲਦੇ ਹਨ ਤਾਂ ਉਹ ਸਿਟ ਨੂੰ ਕਹਿ ਕੇ ਉਨ੍ਹਾਂ ਨੂੰ ਸੰਮਨ ਭੇਜ ਦਿੰੰਦੇ ਹਨ। ਮਜੀਠੀਆ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਨਹੀਂ ਜੋ ਜਾਂਚ ਤੋਂ ਭੱਜ ਜਾਣਗੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇਣ ਵੇਲੇ ਵਾਰ-ਵਾਰ ਸਿਟ ਅੱਗੇ ਪੇਸ਼ ਹੋਣ ਵਰਗੀ ਕੋਈ ਸ਼ਰਤ ਨਹੀਂ ਲਾਈ ਸੀ ਪਰ ਉਹ ਫਿਰ ਵੀ ਪੇਸ਼ ਹੋ ਰਹੇ ਹਨ। ਉਨ੍ਹਾਂ ਦਾ ਕਾਨੂੰਨ ਵਿੱਚ ਪੂਰਾ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਨੂੰ ਮਹਿਮਾਨ ਬਣਾ ਕੇ ਰੱਖਿਆ। ਹੁਣ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਰਹਿਣਾ ਦਾ ਕੋਈ ਹੱਕ ਨਹੀਂ ਹੈ।

9 thoughts on “ਸਿਟ ਵੱਲੋਂ ਮਜੀਠੀਆ ਤੋਂ ਡੇਢ ਘੰਟਾ ਪੁੱਛ-ਪੜਤਾਲ”

Leave a Reply to binance account Cancel Reply

Your email address will not be published. Required fields are marked *

Scroll to Top