ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖੇਡ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਇਹ ਪ੍ਰਤੀਕਿਰਿਆ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਆਡਿਟਰ ਦੀ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਸਾਹਮਣੇ ਆਈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖ਼ਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਅਤੇ ਆਪਣੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ। ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ’ਚ ਇਨਸਾਫ਼ ਦੇਣ ’ਚ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
5 thoughts on “ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਸਰਕਾਰ: ਧਾਮੀ”
Comments are closed.

Pingback: บุหรี่นอก
Pingback: ร้านแอร์สมุทรปราการ
Pingback: dating for psychics
Pingback: เครื่องเป่าแอลกอฮอล์
Pingback: 10เว็บแทงบอล ที่คนไทยไว้วางใจมากที่สุด