ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਪੰਜ ਏਕੜ ਤਕ ਮੁਆਵਜ਼ਾ ਦੇਣ ਦੀ ਹੱਦ ਖ਼ਤਮ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਪੰਜ ਏਕੜ ਤੱਕ ਮੁਆਵਜ਼ਾ ਦੇਣ ਦੀ ਹੱਦ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਜਾਰੀ ਬਿਆਨ ਵਿਚ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਬੱਕਰੀਆਂ ਤੇ ਮੁਰਗੀਆਂ ਦਾ ਵੀ ਮੁਆਵਜ਼ਾ ਦੇਣਗੇ ਪਰ ਹੁਣ ਉਹ ਮੁਆਵਜ਼ਾ ਵੀ ਸਿਰਫ 20,000 ਰੁਪਏ ਪ੍ਰਤੀ ਏਕੜ ਦੇ ਰਹੇ ਹਨ ਤੇ ਉਹ ਵੀ ਹਰ ਕਿਸਾਨ ਲਈ ਪੰਜ ਏਕੜ ਦੀ ਹੱਦ ਤੈਅ ਕੀਤੀ ਗਈ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਸੂਬੇ ਵਿਚ ਆਏ ਹੜ੍ਹਾਂ ਨਾਲ ਹੋਏ ਫਸਲੀ ਨੁਕਸਾਨ ਵਾਸਤੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਤੁਰੰਤ ਕਰਨਾ ਚਾਹੀਦਾ ਹੈ। ਬਾਦਲ ਨੇ ਕੁਦਰਤੀ ਆਫਤ ਫੰਡ ਦੇ 12,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਪੈਸਾ ਜਾਰੀ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੋ ਸਕਦਾ ਬਸ਼ਰਤੇ ਕਿ ਇਸ ਦੀ ਦੁਰਵਰਤੋਂ ਨਾ ਕੀਤੀ ਗਈ ਹੋਵੇ।
 

Scroll to Top