ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ’ਚ ਮੁਜ਼ਾਹਰੇ

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ (ਐੱਸ ਕੇ ਐੱਮ) ਨੇ ਅੱਜ ਜ਼ਿਲ੍ਹਾ ਪੱਧਰੀ ਮੁਜ਼ਾਹਰੇ ਕੀਤੇ। ਮੋਰਚੇ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ। ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਵੀ ਸੌਂਪੇ। ਪੰਜਾਬ ਵਿੱਚ ਕੀਤੇ ਗਏ ਮੁਜ਼ਾਹਰਿਆਂ ਦੀ ਅਗਵਾਈ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਰੁਲਦੂ ਸਿੰਘ ਮਾਨਸਾ, ਜਸਕਰਨ ਸਿੰਘ ਗੋਲੇਵਾਲਾ, ਡਾ. ਸਤਨਾਮ ਅਜਨਾਲਾ, ਫੁਰਮਾਨ ਸਿੰਘ ਸੰਧੂ, ਅਵਤਾਰ ਮਹਿਮਾ, ਬਲਵਿੰਦਰ ਸਿੰਘ ਰਾਜੂ ਔਲਖ, ਪ੍ਰੇਮ ਸਿੰਘ ਭੰਗੂ, ਨਛੱਤਰ ਸਿੰਘ ਜੈਤੋ, ਬਲਜੀਤ ਸਿੰਘ ਗਰੇਵਾਲ, ਹਰਬੰਸ ਸਿੰਘ ਸੰਘਾ, ਜੰਗਵੀਰ ਸਿੰਘ ਚੌਹਾਨ, ਮਲੂਕ ਸਿੰਘ ਹੀਰਕੇ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਬਲਵਿੰਦਰ ਸਿੰਘ ਮੱਲੀਨੰਗਲ, ਕੰਵਲਜੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਸੁਖਦੇਵ ਸਿੰਘ ਅਰਾਈਆਂਵਾਲਾ, ਹਰਭਜਨ ਸਿੰਘ ਬੁੱਟਰ, ਕਿਰਨਜੀਤ ਸਿੰਘ ਸੇਖੋਂ ਆਦਿ ਨੇ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਹਰ ਖੇਤ ਤੱਕ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਦਿੱਤਾ ਜਾਵੇ। ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਅਤੇ ਬੀਜ ਬਿੱਲ ਰੱਦ ਕੀਤੇ ਜਾਣ, ਸੂਬੇ ਦੀ ਖੇਤੀਬਾੜੀ ਨੀਤੀ ਲਾਗੂ ਕਰਨ, ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖ਼ਰੀਦ ਯਕੀਨੀ ਬਣਾਉਣ ਸਣੇ ਖ਼ੁਦਕੁਸ਼ੀ ਕਰਨ ਵਾਲੇ ਹਰੀਨੌ ਦੇ ਸਕੇ ਭਰਾਵਾਂ ਦੇ ਪਰਿਵਾਰਾਂ ਦੀ ਮਦਦ ਕਰਨ ਅਤੇ ਸੂਬੇ ਵਿੱਚ ਆਲੂ ਤੇ ਮਟਰ ਦੀ ਐੱਮ ਐੱਸ ਪੀ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

Scroll to Top