ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ ’ਚ ਸਰਕਾਰ ਨਾਕਾਮ: ਧਾਮੀ

ਇੱਥੋਂ ਦੀ ਨਿੱਜੀ ਟਰਾਂਸਪੋਰਟ ਕੰਪਨੀ ਨੇ ਹੜ੍ਹ ਪੀੜਤਾਂ ਦੀ ਸੇਵਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਧੁਨਿਕ ਐਂਬੂਲੈਂਸ ਦਿੱਤੀ ਹੈ। ਇਸ ਮੌਕੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਟੀਮ ਨੂੰ ਐਂਬੂਲੈਂਸ ਦੀਆਂ ਚਾਬੀਆਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਸ੍ਰੀ ਧਾਮੀ ਨੇ ਪੰਜਾਬ ਸਰਕਾਰ ਖ਼ਿਲਾਫ਼ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਦੀ ਮਦਦ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੇ ਦਰਦ ਨੂੰ ਦੇਖਣ ਅਤੇ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸੇ ਕਾਰਨ ਵਿਧਾਨ ਸਭਾ ਸੈਸ਼ਨ ਵਿੱਚ ਮਾਹੌਲ ਬਹਿਸ ਵਾਲਾ ਜਾਪਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਜਾਪਦੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਐਂਬੂਲੈਂਸ ਨੂੰ ਲੋਕਾਂ ਤੱਕ ਪਹੁੰਚਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਵੇਗੀ। ਇਸ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ ਐਂਬੂਲੈਂਸਾਂ, ਡੀਜ਼ਲ ਅਤੇ ਬੀਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਲਈ ਵੀ ਸਹਾਇਤਾ ਕੀਤੀ ਜਾਵੇਗੀ।

Scroll to Top